• Wed. Nov 27th, 2024

ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਨੂੰ  ਸਮਰਪਿਤ ਮਹਾਨ ਨਗਰ ਕੀਰਤਨ ਸਬੰਧੀ ਮੀਟਿੰਗ ਹੋਈ

ByJagraj Gill

Jul 31, 2022

ਨਗਰ ਕੀਰਤਨ ਦੇ ਸਬੰਧ ‘ਚ ਮੀਟਿੰਗ ਦੌਰਾਨ ਸੰਸਥਾ ਦੇ ਸਰਪ੍ਰਸਤ ਸਾਧੂ ਸਿੰਘ ਮੰਦਰ, ਅਹੁਦੇਦਾਰ ਅਤੇ ਹੋਰ ਸਖਸੀਅਤਾਂ |

 

ਮੋਗਾ 31 ਜੁਲਾਈ (ਜਗਰਾਜ ਸਿੰਘ ਗਿੱਲ)

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਸਰਬ ਸਮਾਜ ਭਲਾਈ ਸੰਸਥਾ (ਰਜਿ.) ਚੰਡੀਗੜ੍ਹ (ਪੰਜਾਬ) ਵੱਲੋਂ ਹਰ ਸਾਲ ਦੀ ਤਰਾਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਵਸ ਨੂੰ  ਸਮਰਪਿਤ ਮਹਾਨ ਨਗਰ ਕੀਰਤਨ ਸਜਾਉਣ ਸਬੰਧੀ ਮੀਟਿੰਗ ਸੰਸਥਾ ਦੇ ਸਰਪ੍ਰਸਤ ਸਾਧੂ ਸਿੰਘ ਮੰਦਰ ਸਾਬਕਾ ਚੇਅਰਮੈਨ ਅਤੇ ਪ੍ਰਧਾਨ ਨਵਦੀਪ ਸਿੰਘ ਦੀ ਅਗਵਾਈ ਹੇਠ ਉਹਨਾ ਦੇ ਗ੍ਰਹਿ ਵਿਖੇ ਹੋਈ | ਜਿਸ ਸੰਸਥਾ ਨਾਲ ਜੁੜੀਆਂ ਇਲਾਕੇ ਭਰ ਦੀਆਂ ਸਖਸੀਅਤਾਂ ਨੇ ਵੱਡੀ ਗਿਣਤੀ ਵਿਚ ਨੇ ਹਿੱਸਾ ਲਿਆ | ਮੀਟਿੰਗ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਸੰਸਥਾ ਦੇ ਸਰਪ੍ਰਸਤ ਸਾਧੂ ਸਿੰਘ ਮੰਦਰ ਸਾਬਕਾ ਚੇਅਰਮੈਨ ਅਤੇ ਪ੍ਰਧਾਨ ਨਵਦੀਪ ਸਿੰਘ ਨੇ ਦੱਸਿਆ ਕਿ 3 ਸਤੰਬਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਬੜੀ ਜਹੋ-ਜਲਾਲ ਨਾਲ ਸਜਾਇਆ ਜਾਂਦਾ ਹੈ ਜੋ ਵੱਖ ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ 5 ਸਤੰਬਰ ਨੂੰ  ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਤਪ ਅਸਥਾਨ ਸ਼੍ਰੀ ਅਨੰਦਪੁਰ ਸਾਹਿਬ ਪੁੱਜਦਾ ਹੈ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਹਾਜਰੀਆਂ ਭਰਦੀਆਂ ਹਨ | ਇਸ ਵਾਰ ਇਹ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋ ਚੁੱਕੀ ਹੈ ਅਤੇ ਆਉਦੇ ਦਿਨਾਂ ਤੱਕ ਇਸ ਨਗਰ ਕੀਰਤਨ ਦੇ ਰੂਟ ਸਬੰਧੀ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਜਾਵੇਗੀ | ਇਸ ਮੌਕੇ ਸੁਰਿੰਦਰ ਸਿੰਘ ਵਾਈਸ ਪ੍ਰਧਾਨ, ਇਕਬਾਲ ਸਿੰਘ ਭੱਟੀ ਜਿਲਾ ਪ੍ਰਧਾਨ ਮੋਗਾ, ਬਲਵੀਰ ਸਿੰਘ ਸਾਬਕਾ ਸਰਪੰਚ, ਗੁਰਮੇਲ ਸਿੰਘ ਸਰਪੰਚ, ਗੁਰਦਿਆਲ ਸਿੰਘ ਖੰਭੇ , ਮੁਖਤਿਆਰ ਸਿੰਘ ਸਾਬਕਾ ਸਰਪੰਚ ਮੰਦਰ, ਜਲਵਿੰਦਰ ਸਿੰਘ ਜਨਰਲ ਸਕੱਤਰ, ਸੁਖਬੀਰ ਸਿੰਘ, ਦਰਸ਼ਨ ਸਿੰਘ ਫੌਜੀ ਸ਼ੈਦੇਸ਼ਾਹ ਤਹਿਸੀਲ ਪ੍ਰਧਾਨ ਜੀਰਾ, ਅਜਮੇਰ ਸਿੰਘ ਸਾਬਕਾ ਸਰਪੰਚ ਖੰਨਾ, ਮਨਜੀਤ ਸਿੰਘ ਬੋਘੇਵਾਲਾ, ਬਾਬਾ ਗੁਲਜਾਰ ਸਿੰਘ ਮੰਦਰ, ਨਿਰਮਲ ਸਿੰਘ, ਸੁਖਵਿੰਦਰ ਸਿੰਘ ਸਾਰੰਗ, ਮਾਸਟਰ ਸੁਖਵਿੰਦਰ ਸਿੰਘ ਗਿੱਲ, ਅਰਸ਼ਦੀਪ ਸਿੰਘ ਸਰਪੰਚ ਅਕਾਲੀਆਂਵਾਲਾ, ਹਰਜਿਦਰ ਸਿੰਘ ਰਿਟਾ. ਏ.ਐਸ.ਆਈ (ਬੀਐਸਐਫ), ਬਾਬਾ ਨਛੱਤਰ ਸਿੰਘ, ਅਵਤਾਰ ਸਿੰਘ ਮੀਤ ਪ੍ਰਧਾਨ, ਜਰਨੈਲ ਸਿੰਘ ਸ਼ੈਦੇਸਾਹ, ਬਾਬਾ ਜੋਰਾ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ ਪ੍ਰਵਾਨਾ, ਜਗਸੀਰ ਸਿੰਘ ਖੰਨਾ ਤੋਂ ਇਲਾਵਾ ਹੋਰ ਸੰਗਤਾਂ ਹਾਜਰ ਸਨ |

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *