ਕੋਟ ਈਸੇ ਖਾਂ 25 ਦਸੰਬਰ (ਜਗਰਾਜ ਸਿੰਘ ਗਿੱਲ )
ਧੰਨ ਧੰਨ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜਿਨ੍ਹਾ ਨੇ ਸਿੱਖ ਕੌਮ ਦੀ ਖਾਤਰ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ ਸਿੱਖ ਇਤਿਹਾਸ ਦੀ ਜੇਕਰ ਗੱਲ ਕਰੀਏ ਤਾਂ ਪਹਿਲਾਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਿੱਖ ਕੌਮ ਲਈ ਆਪਣਾ ਆਪ ਵਾਰਦੇ ਹੋਏ ਔਰੰਗਜੇਬ ਦੁਆਰਾ ਸ਼ਹੀਦ ਹੋਏ ਸਨ ਉਸ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੌ ਸਾਲ ਦੀ ਉਮਰ ਵਿੱਚ ਸਨ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦ ਹੋ ਜਾਣ ਤੋਂ ਬਾਅਦ ਇਹਨਾਂ ਨੂੰ ਸਿੱਖਾਂ ਦੇ ਆਗੂ ਦਸਵੇਂ ਗੁਰੂ ਵਜੋਂ ਸਥਾਪਿਤ ਕੀਤਾ ਗਿਆ
ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ – ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਇਨਾ ਸ਼ਬਦਾਂ ਦਾ ਪ੍ਰਗਟਾਵਾ ਧੰਨ ਧੰਨ ਬਾਬਾ ਤੁਲਸੀ ਦਾਸ ਝੁੱਗੀ ਵਾਲੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਜੀ ਨੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਹੋਇਆਂ ਕੀਤਾ । ਉਹਨਾਂ ਕਿਹਾ ਕਿ ਚੱਲ ਰਹੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਾਨੂੰ ਸਾਰਿਆਂ ਨੂੰ ਜਪੁਜੀ ਸਾਹਿਬ ਜੀ ਦੇ ਪਾਠ , ਵਾਹਿਗੁਰੂ ਜੀ” ਸਿਮਰਨ ਜਰੂਰ ਕਰਨਾ ਚਾਹੀਦਾ ।
ਉਹਨਾਂ ਨੇ ਸਰਹੰਦ ਜਾਣ ਵਾਲੇ ਨੌਜਵਾਨਾਂ ਨੂੰ ਬੇਨਤੀ ਕੀਤੀ ਕਿ ਉਹ ਬਹੁਤ ਹੀ ਨਿਮਰਤਾ ਅਤੇ ਭਾਵਨਾ ਨਾਲ ਆਪਣੇ ਟਰੈਕਟਰ ਟਰਾਲੀਆਂ ਲੈ ਕੇ ਜਾਣ ਅਤੇ ਰਾਸਤੇ ਵਿੱਚ ਸਤਿਨਾਮ ਵਾਹਿਗੁਰੂ ਦਾ ਜਾਪ ਜਰੂਰ ਕਰਨ ।