ਸਿਹਤ ਵਿਭਾਗ ਦੀ ਦੇਖ ਰੇਖ ਸਦਕਾ ਅੱਜ 23 ਕਰੋਨਾ ਪ੍ਰਭਾਵਿਤ ਮਰੀਜ਼ਾਂ ਨੇ ਕਰੋਨਾ ਨੂੰ ਹਰਾਉਣ ਵਿੱਚ ਕੀਤੀ ਫਤਹਿ ਹਾਸਲ

ਹੁਣ ਤੱਕ ਇਕੱਤਰ ਕੀਤੇ 54068 ਕਰੋਨਾ ਸੈਂਪਲਾਂ ਵਿੱਚੋਂ 41376 ਦੀ ਰਿਪੋਰਟ ਆਈ ਨੇਗੇਟਿਵ

ਮੋਗਾ 16 ਅਕਤੂਬਰ 

/ਜਗਰਾਜ ਸਿੰਘ ਗਿੱਲ-ਮਨਪ੍ਰੀਤ ਮੋਗਾ/

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 7 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਰਾਂ ਦੱਸਿਆ ਕਿ ਇਸ ਨਾਲ ਹੀ ਅੱਜ 23 ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਨੇ ਕਰੋਨਾ ਉੱਪਰ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਸਿਹਤ ਵਿਭਾਗ ਨੇ ਉਨਾਂ ਨੂੰ ਅੱਜ ਡਿਸਚਾਰਜ ਕਰ ਦਿੱਤਾ ਹੈ।  ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 120 ਹੋ ਗਈ ਹੈ ਜਿੰਨਾਂ ਵਿੱਚੋ 83 ਕੇਸਾਂ ਨੂੰ ਹੋਮ ਆਈਸੋਲੇਸਟ, 2 ਕੇਸਾਂ ਨੂੰ ਲੈਵਲ 1 ਅਤੇ 23 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 54068 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 41376 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 345 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 399 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨਾਂ ਕਿਹਾ ਕਿ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।

Leave a Reply

Your email address will not be published. Required fields are marked *