ਮੋਗਾ 19 ਦਸੰਬਰ (ਸਰਬਜੀਤ ਰੌਲੀ) ਕਾਗਰਸ ਦੇ ਰਾਜ ਅੰਦਰ ਪੰਜਾਬ ਵਿੱਚ ਆਏ ਦਿਨ ਅਕਾਲੀ ਵਰਕਰਾਂ ,ਪੰਚਾਂ ਸਰਪੰਚਾਂ ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਅਤੇ ਜ਼ਮੀਨੀ ਕਬਜ਼ੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ)ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 24 ਦਸੰਬਰ ਨੂੰ ਜਿਲਾ ਮੋਗਾ ਦੇ ਡਿਪਟੀ ਕਮਿਸਨਰ ਦੇ ਦਫ਼ਤਰ ਮੂਹਰੇ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਰਕਲ ਮੈਹਿਣਾ ਦੇ ਪ੍ਰਧਾਨ ਸਰਪੰਚ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ !ਇਸ ਮੌਕੇ ਨਿਹਾਲ ਸਿੰਘ ਭੁੱਲਰ ਕਿਹਾ ਕਿ ਇਹ ਧਰਨਾ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਹਲਕਿਆਂ ਵਿਚ ਕੀਤੀ ਜਾ ਰਹੀ ਗੁੰਡਾਗਰਦੀ ਖਿਲਾਫ ਦਿੱਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਇਸ ਧਰਨੇ ਵਿਚ ਹਲਕਾ ਧਰਮਕੋਟ ਦੇ ਐੱਮ ਐੱਲ ਏ ਦੀਆਂ ਲੋਕ ਮਾਰੂ ਨੀਤੀਆਂ ਅਤੇ ਕੀਤੇ ਜਾ ਰਹੇ ਨਾਜਾਇਜ਼ ਨਜ਼ਰ ਕਬਜ਼ਿਆਂ ਤੇ ਪਰਚਿਆਂ ਤੋਂ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ । ਇਸ ਧਰਨੇ ਵਿੱਚ ਇਨ੍ਹਾਂ ਸਾਰੇ ਮਸਲਿਆਂ ਨੂੰ ਵਿਚਾਰਨ ਅਤੇ ਜ਼ਿਲ੍ਹੇ ਦੇ ਅਫ਼ਸਰਾਂ ਨੂੰ ਜਾਣੂ ਕਰਵਾਉਣ ਲਈ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ ਇਸ ਧਰਨੇ ਵਿੱਚ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਡੇ ਪੱਧਰ ਤੇ ਪਹੁੰਚ ਰਹੀ ਹੈ ਇਸ ਮੌਕੇ ਭੁੱਲਰ ਨੇ ਦੱਸਿਆ ਕਿ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਅਕਾਲੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਇਕੱਠ ਵਿੱਚ ਵੱਡੇ ਪੱਧਰ ਤੇ ਵਰਕਰਾਂ ਨੂੰ ਲਿਆਂਦਾ ਜਾ ਸਕੇ ਇਸ ਮੌਕੇ ਸਰਪੰਚ ਨਿਹਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਲ ਮਹਿਣਾ ਦੇ ਵਿੱਚੋਂ ਪੰਜ ਹਜ਼ਾਰ ਤੋਂ ਉੱਪਰ ਵਰਕਰਾਂ ਦਾ ਵੱਡਾ ਕਾਫ਼ਲਾ ਧਰਨੇ ਵਿੱਚ ਸ਼ਮੂਲੀਅਤ ਕਰੇਗਾ । ਇਸ ਮੌਕੇ ਭੁੱਲਰ ਨੇ ਕਿਹਾ ਕਿ ਇਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ:ਸੁਖਬੀਰ ਸਿੰਘ ਬਾਦਲ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੀ ਪੋਲ ਖੋਲ੍ਹਣਗੇ । ਇਸ ਮੌਕੇ ਤੇ ਭੁੱਲਰ ਨੇ ਸਮੂਹ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਹਲਕੇ ਤੋਂ ਵੱਡੇ ਕਾਫਲਿਆ ਦੇ ਰੂਹ ਵਿਚ ਪਹੁੰਚ ਕੇ ਇਸ ਧਰਨੇ ਵਿੱਚ ਸ਼ਮੂਲੀਅਤ ਕਰਨ ।