ਮੋਗਾ, 30 ਜੁਲਾਈ (ਜਗਰਾਜ ਲੋਹਾਰਾ)
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸੇਵਾ ਕੇਦਰਾਂ ਦੇ ਕੰਮਕਾਜ ਦੇ ਸਮੇ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਕਾਰਣ ਸੇਵਾ ਕੇਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਤੋ ਸ਼ਾਮ 3:30 ਦਾ ਕਰ ਦਿੱਤਾ ਗਿਆ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ ਕਿ ਹੁਣ 1 ਅਗਸਤ 2020 ਤੋ ਸੇਵਾ ਕੇਦਰਾਂ ਦਾ ਸਮਾਂ ਸਵੇਰੇ 9 ਵਜੇ ਤੋ ਸ਼ਾਮ ਦੇ 5 ਵਜੇ ਤੱਕ ਦਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਂਇਮ 2 ਸ਼ਿਫਟਾਂ ਵਿੱਚ ਕੀਤਾ ਗਿਆ ਹੇੈ। ਪਹਿਲੀ ਸਿਫ਼ਟ ਦੁਪਹਿਰ 1 ਵਜੇ ਤੋ 1:30 ਵਜੇ ਤੱਕ ਅਤੇ ਦੂਜੀ ਸਿਫ਼ਟ ਦੁਪਹਿਰ 1:30 ਵਜੇ ਤੋ 2 ਵਜੇ ਤੱਕ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਟਾਈਮ ਸ਼ਿਫਟਾਂ ਦੀ ਵਰਤੋ ਇਸ ਤਰੀਕੇ ਨਾਲ ਕੀਤੀ ਜਾਵੇਗੀ ਤਾਂ ਜੋ ਦੁਪਹਿਰ 1 ਵਜੇ ਤੋ 2 ਵਜੇ ਤੱਕ ਸੇਵਾ ਕੇਦਰਾਂ ਦੇ ਅੱਧੇ ਕਾਊਟਰਾਂ ਤੇ ਕੰਮ ਚਾਲੂ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।