ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਿਲਆਂ ਵਿੱਚ ਮੋਗਾ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮੋਗਾ,  2 ਸਤੰਬਰ (ਜਗਰਾਜ ਸਿੰਘ ਗਿੱਲ)

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋ ਆਯੋਜਿਤ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ ਤੇ ਭਾਸ਼ਣ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨ੍ਹਾਂ ‘ਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1 ਲੱਖ 23 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਨ੍ਹਾਂ ਸਬੰਧੀ ਗੀਤ ਤੇ ਕਵਿਤਾਵਾਂ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।  ਜਿਲ੍ਹਾ ਸਿੱਖਿਆ ਅਫਸਰ (ਸੈ.) ਜਸਪਾਲ ਸਿੰਘ ਔਲਖ, ਡਿਪਟੀ ਜਿਲ੍ਹਾ ਸਿੱਖਿਆ ਅਫਸਰ ਰਾਕੇਸ਼ ਕੁਮਾਰ ਮੱਕੜ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਜਸਵਿੰਦਰ ਕੌਰ ਗਰੇਵਾਲ ਅਤੇ ਡਿਪਟੀ ਜਿਲ੍ਹਾ ਸਿੱਖਿਆ ਅਫਸਰ (ਐਲੀ.) ਪ੍ਰਗਟ ਨੇ ਆਪਣੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ ਅਤੇ ਵਧੀਆ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ।

ਰਾਜ ਸਿੱਖਿਆ ਅਤੇ ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨ੍ਹਾਂ ਮੁਕਾਬਲਿਆਂ ਹਿੱਸਾ ਲੈਣ ਵਾਲੇ ਪ੍ਰਤੀਯੋਗੀਆਂ ਵਿੱਚੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਮਹਿਕ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਮੱਲੀਆਂ ਪ੍ਰਾਇਮਰੀ ਵਰਗ ਨੇ ਗੀਤ ਮੁਕਾਬਲੇ ਵਿੱਚੋ ਰਾਜ ਪੱਧਰ ਤੇ ਪਹਿਲਾ ਸਥਾਨ , ਨਵੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠੀ ਭਾਈ ਨੇ ਗੀਤ ਅਤੇ ਕਵਿਤਾ ਮੁਕਾਬਲੇ ਵਿੱਚੋਂ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ, ਗੁਰਨੂਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬੱਧਨੀ ਕਲਾਂ (ਲੜਕੇ) ਨੇ ਸ਼ਬਦ ਗਾਇਨ ਮੁਕਾਬਲੇ ਵਿੱਚ ਜ਼ਿਲ੍ਹਾ ਮੋਗਾ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ।

Leave a Reply

Your email address will not be published. Required fields are marked *