ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ- ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਦੀਦਾਰ ਲਈ ਵੱਡੀ ਗਿਣਤੀ ਵਿੱਚ ਉਮੜੀ ਸੰਗਤ-ਡਾ: ਹਰਜੋਤ ਕਮਲ

ਮੋਗਾ 01ਨਵੰਬਰ( ਮਿੰਟੂ ਖੁਰਮੀ)ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੋਗਾ ਸ਼ਹਿਰ ਵਿੱਚ ਪੁੱਜਣ ‘ਤੇ ਵਿਧਾਇਕ ਮੋਗਾ ਡਾ: ਹਰਜੋਤ ਕਮਲ ਵੱਲੋਂ ਪ੍ਰਤਾਪ ਰੋਡ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਵਿਨੋਦ ਬਾਂਸਲ, ਵਧੀਕ ਡਿਪਟੀ ਕਮਿਸ਼ਨਰ(ਜ) ਅਨੀਤਾ ਦਰਸ਼ੀ ਅਤੇ ਐਸ.ਡੀ.ਐਮ ਮੋਗਾ ਨਰਿੰਦਰ ਸਿੰਘ ਧਾਲੀਵਾਲ ਵੀ ਮੌਜੂਦ ਸਨ। ਇਸ ਨਗਰ ਕੀਰਤਨ ਦੇ ਵੱਡੀ ਗਿਣਤੀ ‘ਚ ਸੰਗਤ ਵੱਲੋਂ ਦਰਸ਼ਨ ਦੀਦਾਰ ਕੀਤੇ ਗਏ ਅਤੇ ਹਜ਼ਾਰਾਂ ਹੀ ਸ਼ਰਧਾਲੂ ਸੁੰਦਰ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਦੇ ਦਰਸ਼ਨਾਂ ਲਈ ਉਮੜ ਪਏ।
ਡਾ: ਹਰਜੋਤ ਕਮਲ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦੇ ਆਸ਼ੇ ਅਨੁਸਾਰ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਵਾਤਾਵਰਣ ਦੀ ਸੰਭਾਲ ਵਿੱਚ ਵੱਧ ਚੜ• ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉੁਹਨਾ ਕਿਹਾ ਕਿ ਇਸ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਨਗਰ ਕੀਰਤਨ ‘ਚ ਪੁੱਜੀਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਧੰਨਵਾਦ ਵੀ ਕੀਤਾ।
ਜ਼ਿਕਰਯੋਗ ਹੈ ਕਿ ਇਹ ਕੌਮਾਂਤਰੀ ਨਗਰ ਕੀਰਤਨ ਪ੍ਰਤਾਪ ਰੋਡ ਤੋਂ ਗੁਰਦੁਆਰਾ ਬੀਬੀ ਕਾਹਨ ਕੌਰ ਜੀ,ਜੋਂਗਿੰਦਰ ਸਿੰਘ ਚੌਕ, ਅੰਮ੍ਰਿਤਸਰ ਰੋਡ ਸਾਹਮਣੇ ਗੁਰਦੁਆਰਾ ਦਸ਼ਮੇਸ਼ ਪ੍ਰਕਾਸ਼, ਲੰਢੇਕੇ, ਲੁਹਾਰਾ ਚੌਕ ਤੋ ਹੁੰਦਾ ਹੋਇਆ ਜ਼ਿਲ੍ਹਾ ਦੀ ਸਬ ਡਵੀਜ਼ਨ ਧਰਮਕੋਟ ਵਿੱਚ ਪ੍ਰਵੇਸ਼ ਕਰ ਗਿਆ।

Leave a Reply

Your email address will not be published. Required fields are marked *