ਫਤਿਹਗੜ੍ਹ ਪੰਜਤੂਰ 13 ਜਨਵਰੀ (ਸਤਿਨਾਮ ਦਾਨੇ ਵਾਲੀਆ)
ਇਲਾਕੇ ਦੀ ਹਰਮਨ ਪਿਆਰੀ ਵਿੱਦਿਅਕ ਸੰਸਥਾ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਮੋਗਾ ਵਿਖੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਮੰਜੂ ਰੋਡਾਂ ਦੀ ਯੋਗ ਅਗਵਾਈ ਹੇਠ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਕੂਲ ਕੈਂਪਸ ਵਿੱਚ ਹਰ ਸਾਲ ਦੀ ਤਰ੍ਹਾਂ ਲੋਹੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਪੂਰਵਕ ਧੂਮਧਾਮ ਨਾਲ ਮਨਾਇਆ ਗਿਆ ਇਸ ਤਿਉਹਾਰ ਦੀ ਸ਼ੁਰੂਆਤ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਨੇ ਲੋਹੜੀ ਦੀ ਪਵਿੱਤਰ ਅਗਨੀ ਜਲਾ ਕੇ ਕੀਤੀ ਬੱਚਿਆਂ ਅਤੇ ਸਟਾਫ਼ ਨੇ ਲੋਹੜੀ ਦੀ ਧੂਣੀ ਸੇਕ ਕੇ ਅਤੇ ਲੋਹੜੀ ਦੇ ਗੀਤ ਗਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਇਸ ਸਮੇਂ ਸੀਨੀਅਰ ਸੈਕੰਡਰੀ ਵਿਦਿਆਰਥੀਆਂ ਵੱਲੋਂ ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ ਗਿਆ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਐੱਮ ਡੀ ਮੈਡਮ ਸ੍ਰੀਮਤੀ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਲੋਹੜੀ ਦੇ ਨਵੇਂ ਇਤਿਹਾਸ ਨੂੰ ਦੱਸਦੇ ਹੋਏ ਕਿਹਾ ਕਿ ਇਸ ਦਿਨ ਦੁੱਲੇ ਭੱਟੀ ਨੂੰ ਵੀ ਯਾਦ ਕੀਤਾ ਜਾਂਦਾ ਹੈ ਜਿਸ ਨੇ ਆਪਣੀ ਰੀਤ ਅਨੁਸਾਰ ਕੁੜੀਆਂ ਸੁੰਦਰੀ ਤੇ ਮੁੰਦਰੀ ਨੂੰ ਮੁਗਲਾਂ ਦੇ ਚੁੰਗਲ ਤੋਂ ਬਚਾ ਕੇ ਉਹਨਾਂ ਦੇ ਬਰਾਬਰ ਦੇ ਮੁੰਡਿਆਂ ਨਾਲ ਰਹੁ ਰੀਤਾਂ ਅਨੁਸਾਰ ਵਿਆਹ ਕਰਵਾਏ ਸਨ ਉਨ੍ਹਾਂ ਨੇ ਇਹ ਵੀ ਦੱਸਦੇ ਹੋਏ ਕਿਹਾ ਕਿ ਦੇਸੀ ਕੈਲੰਡਰ ਦੇ ਅਨੁਸਾਰ ਇਸ ਤੋਂ ਅਗਲੇ ਦਿਨ ਨਵੇਂ ਸਾਲ ਦੀ ਸ਼ੁਰੂਆਤ ਹੁੰਦੀ ਹੈ ਪ੍ਰਿੰਸੀਪਲ ਸ੍ਰੀਮਤੀ ਮੰਜੂ ਅਰੋੜਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਤਿਉਹਾਰ ਸਾਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ ਤੇ ਸਾਨੂੰ ਇਹ ਸਾਰੇ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਇਸ ਸਮੇਂ ਸਕੂਲ ਦੀਆਂ ਨੌਵੀਂ ਅਤੇ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸਕੂਲ ਕੈਂਪਸ ਵਿੱਚ ਲੋਹੜੀ ਵੰਡ ਕੇ ਸਾਰਿਆਂ ਨੂੰ ਧੀਆਂ ਦੀ ਲੋਹੜੀ ਮਨਾਉਣ ਦਾ ਸੰਦੇਸ਼ ਵੀ ਦਿੱਤਾ ਇਸ ਦੌਰਾਨ ਸਮੂਹ ਸਟਾਫ਼ ਨੂੰ ਮੂੰਗਫਲੀ ਤੇ ਰਿਉੜੀਆਂ ਵੀ ਵੰਡੀਆਂ ਗਈਆਂ ।