• Sat. Nov 23rd, 2024

ਸੰਵਿਧਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਸਮੇਤ ਚੁੱਕੀ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ

ByJagraj Gill

Nov 26, 2022
ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

ਮੋਗਾ, 26 ਨਵੰਬਰ- (ਜਗਰਾਜ ਸਿੰਘ ਗਿੱਲ)ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ‘ਸੰਵਿਧਾਨ ਦਿਵਸ’ ਮਨਾਇਆ ਗਿਆ।  ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮੋਗਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਸਮੇਤ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸੌਂਹ ਚੁੱਕੀ ਗਈ।

ਇਸ ਮੌਕੇ ਉਹਨਾਂ ਨਾਲ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰ ਗੁਲਨੀਤ ਸਿੰਘ ਖੁਰਾਣਾ ਵੀ ਮੌਜੂਦ ਸਨ।
ਅਧਿਕਾਰੀਆਂ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ਹਰ ਸਾਲ 26 ਨਵੰਬਰ ਨੂੰ ਭਾਰਤ ਵਿੱਚ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। 26 ਨਵੰਬਰ 1949 ਨੂੰ, ਭਾਰਤ ਦੀ ਸੰਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਅਤੇ ਇਹ 26 ਜਨਵਰੀ 1950 ਨੂੰ ਲਾਗੂ ਹੋਇਆ। ਉਨ੍ਹਾਂ ਭਾਗੀਦਾਰਾਂ ਨੂੰ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *