ਧਰਮਕੋਟ 2 ਮਈ (ਜਗਰਾਜ ਗਿੱਲ,ਰਿੱਕੀ ਕੈਲਵੀ) ਅੱਜ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ ਵੱਲੋਂ ਆਈਸੋਲੇਸ਼ਨ ਸੈਂਟਰ ਜਲਾਲਾਬਾਦ ਦਾ ਦੌਰਾ ਕੀਤਾ ਗਿਆ ਇਸ ਮੌਕੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵੱਲੋਂ ਡਾਕਟਰਾਂ ਨਾਲ ਗੱਲਬਾਤ ਕੀਤੀ ਗਈ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਇਸ ਮੌਕੇ ਉਨ੍ਹਾਂ ਤਹਿਸੀਲਦਾਰ ਐੱਸ ਡੀਓ ਸਾਹਿਬ ਤੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਉਨ੍ਹਾਂ ਕਿਹਾ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਜੋ ਵੀ ਪ੍ਰਬੰਧ ਕਰਨ ਦੀ ਲੋੜ ਹੈ ਉਹ ਕੀਤੇ ਜਾਣਗੇ ਜੇ ਕਿਸੇ ਨੂੰ ਕੋਈ ਪ੍ਰੇਸ਼ਾਨੀ ਆ ਰਹੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤੇ ਇਸ ਚੀਜ਼ ਦਾ ਹੱਲ ਵੀ ਉਹ ਤੁਰੰਤ ਹੀ ਕਰਨਗੇ ਉਨ੍ਹਾਂ ਕਿਹਾ ਕਿ ਇਕਾਂਤ ਵਾਸ ਵਿੱਚ ਰਹਿਣਾ ਹੈ ਤਾਂ ਔਖਾ ਪਰ ਚੰਗੇ ਭਵਿੱਖ ਲਈ ਪਰਿਵਾਰ ਲਈ ਇਹ ਜ਼ਰੂਰੀ ਵੀ ਹੈ ਉਨ੍ਹਾਂ ਕਿਹਾ ਕਿ ਇਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਸਗੋਂ ਡਟ ਕੇ ਮੁਕਾਬਲਾ ਕਰਨ ਦੀ ਜ਼ਰੂਰਤ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਉਹ ਹਮੇਸ਼ਾ ਨਾਲ ਹਨ ਕਿਸੇ ਵੀ ਚੀਜ਼ ਦੀ ਜ਼ਰੂਰਤ ਹੋਵੇ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਉਨ੍ਹਾਂ ਉਥੇ ਹਾਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਆਈਸੋਲੇਸ਼ਨ ਸੈਂਟਰ ਵਿੱਚ ਚੱਲ ਰਹੇ ਰਾਹਤ ਕਾਰਜਾਂ ਦਾ ਪੂਰਨ ਜਾਇਜ਼ਾ ਲੈਂਦੇ ਹੋਏ ਕਿਹਾ ਕੀ ਜਿੱਥੇ ਜਿੱਥੇ ਵੀ ਕੋਈ ਘਾਟ ਹੈ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ
ਇਸ ਮੌਕੇ ਨਗਰ ਕੌਾਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ, ਪਿੰਦਰ ਚਾਹਲ ਐੱਮ ਸੀ, ਜਤਿੰਦਰ ਖੁੱਲਰ ਸੁਖਦੇਵ ਸਿੰਘ ਸ਼ੇਰਾ ਐੱਮ ਸੀ, ਆਦਿ ਹੋਰ ਵੀ ਹਾਜ਼ਰ ਸਨ