ਮੋਗਾ, (ਸਰਬਜੀਤ ਰੌਲੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਪਰਮ ਬੰਸ ਸਿੰਘ ਬੰਟੀ ਰੁਮਾਣਾ ਵਲੋਂ ਹਲਕਾ ਧਰਮਕੋਟ ਯੂਥ ਵਿੰਗ ਦੇ ਸਰਕਲ ਪ੍ਰਧਾਨਾਂ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਦਿਲਬਾਗ ਸਿੰਘ ਹੈਪੀ ਭੁੱਲਰ ਨੂੰ ਸਰਕਲ ਫਤਹਿਗੜ੍ਹ ਪੰਜਤੂਰ ਯੂਥ ਵਿੰਗ ਦਾ ਦੂਸਰੀਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਨਿਯੁਕਤੀ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਆਪਣੀ ਨਿਯੁਕਤੀ ਉਪਰੰਤ ‘ਨਿਊਜ ਪੰਜਾਬ ਦੀ ਚੈਨਲ ਦੇ ਪ੍ਰਤੀਨਿਧ ਸਰਬਜੀਤ ਸਿੰਘ ਰੌਲੀ ਨਾਲ ਗੱਲਬਾਤ ਕਰਦਿਆਂ ਹੈਪੀ ਭੁੱਲਰ ਨੇ ਕਿਹਾ ਕਿ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਜੋ ਉਨ੍ਹਾਂ ‘ਤੇ ਮੁੜ ਸਰਕਲ ਪ੍ਰਧਾਨਗੀ ਦੀ ਜ਼ਿੰਮੇਵਾਰੀ ਪਾਈ ਹੈ ਉਹ ਉਸ ਉੱਪਰ ਪੂਰੀ ਤਰ੍ਹਾਂ ਖਰਾ ਉੱਤਰਨਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹੋਰ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਵਿੰਗ ਦੀ ਭੂਮਿਕਾ ਅਹਿਮ ਹੋਵੇਗੀ ਅਤੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਤਪਰ ਹਨ | ਉਨ੍ਹਾਂ ਪੰਜਾਬ ਦੀ ਕੈਪਟਨ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਛਪਾਉਣ ਲਈ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ‘ਤੇ ਵੀ ਸਿਆਸਤ ਕਰ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਾਰ ਦੀ ਇਸ ਘਟੀਆ ਸਿਆਸਤ ਦਾ ਮੂੰਹ ਤੋੜ ਜੁਆਬ ਦੇਵੇਗਾ | ਇਸ ਮੌਕੇ ਤੇ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਉਹ ਪਿੰਡ ਪਿੰਡ ਜਾ ਕੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ ਅਤੇ ਆਉਣ ਵਾਲੀਆ ਵਿਧਾਨ ਸਭਾ ਚੋਣਾਂ
ਨੂੰ ਲੈ ਕੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਵੱਡੇ ਪੱਧਰ ਤੇ ਜੋੜਨ ਲਈ ਉਪਰਾਲੇ ਕਰਨਗੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਸ੍ਰੋਮਣੀ ਅਕਾਲੀ ਦਲ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਇਸ ਮੌਕੇ ਤੇ ਹੈਪੀ ਭੁੱਲਰ ਨੇ ਕਿਹਾ ਕਿ ਜਿਸ ਪਾਰਟੀ ਨਾਲ ਪੰਜਾਬ ਦਾ ਨੌਜਵਾਨ ਯੂਥ ਜੁੜਿਆ ਹੋਵੇ ਉਹ ਪਾਰਟੀ ਹਮੇਸ਼ਾ ਵੱਡੀ ਲੀਡ ਨਾਲ ਚੋਣ ਜਿੱਤਦੀ ਹੈ ਅਤੇ ਉਨ੍ਹਾਂ ਕਿਹਾ ਕਿ ਦੋ ਹਜ਼ਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਹੂੰਝਾ ਫੇਰ ਜਿੱਤ ਹਾਸਲ ਕਰੇਗੀ ।ਇਸ ਮੌਕੇ ਤੇ ਭੁੱਲਰ ਨੇ ਕਿਹਾ ਕਿ ਉਹ ਘਰ ਘਰ ਜਾ ਕੇ ਜਥੇਦਾਰ ਤੋਤਾ ਸਿੰਘ ਵੱਲੋਂ ਕਰਵਾਏ ਵਿਕਾਸ ਦੇ ਵੱਡੇ ਵੱਡੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਜਥੇਦਾਰ ਤੋਤਾ ਸਿੰਘ ਨੂੰ ਵੱਡੀ ਲੀਡ ਨਾਲ ਹਲਕੇ ਵਿਚੋਂ ਜਿੱਤਾ ਕੇ ਭੇਜਾਂਗੇ ਅਤੇ ਫਿਰ ਤੋਂ ਕੈਬਨਿਟ ਮੰਤਰੀ ਬਣਾ ਕੇ ਹਲਕੇ ਦੇ ਵਿਕਾਸ ਲਈ ਯਤਨ ਕਰਾਂਗੇ ।ਅਖੀਰ ਵਿਚ ਉਨ੍ਹਾਂ ਆਪਣੀ ਨਿਯੁਕਤੀ ‘ਤੇ ਸੁਖਬੀਰ ਸਿੰਘ ਬਾਦਲ, ਪਰਮ ਬੰਸ ਸਿੰਘ ਬੰਟੀ ਰੁਮਾਣਾ, ਜਥੇਦਾਰ ਤੋਤਾ ਸਿੰਘ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ |