ਮੋਗਾ, 8 ਜਨਵਰੀ (ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ)
ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਲਈ ਹਰ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਿਵਾ ਕੇ ਆਪਣੇ ਪੈਰਾਂ ਉੱਪਰ ਖੜਾ ਕੀਤਾ ਜਾ ਸਕਦੇ। ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਘਰ ਘਰ ਰੋਜ਼ਗਾਰ ਮਿਸ਼ਨ ਦੇ ਟੀਚੇ ਨੂੰ ਹਾਸਲ ਕਰਨ ਲਈ ਹਰ ਮਹੀਨੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸੇ ਹੀ ਮੰਤਵ ਅਧੀਨ 12 ਜਨਵਰੀ, 2021, ਦਿਨ ਮੰਗਲਵਾਰ, ਸਵੇਰੇ 10 ਵਜੇ, ਜ਼ਿਲਾ ਪ੍ਰਬੰਧਕੀ ਕੰਪਲੈਕਸ਼, ਚਨਾਬ ਬਿਲਡਿੰਗ, ਤੀਜੀ ਮੰਜਿਲ ਮੋਗਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਰੋਜ਼ਗਾਰ ਕੈਂਪ ਵਿੱਚ ਕੰਪੀਟੈਂਟ ਸਾਈਨਰੀਜ਼, ਮੋਹਾਲੀ ਦੀ ਕੰਪਨੀ ਵੱਲੋਂ ਰੋਜ਼ਗਾਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ 12ਵੀਂ ਜਾਂ ਇਸ ਤੋਂ ਵੱਧ ਦੀ ਯੋਗਤਾ ਵਾਲਾ, ਹਿੰਦੀ ਅਤੇ ਅੰਗਰੇਜ਼ੀ ਬੋਲਣ/ਸਮਝਣ ਵਿੱਚ ਮਾਹਰ ਉਮੀਦਵਾਰ ਭਾਗ ਲੈ ਸਕਦਾ ਹੈ।
ਉਨਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਲੋੜੀਂਦੇ ਦਸਤਾਵੇਜ ਜਿਵੇਂ ਕਿ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਅਤੇ ਉਹਨਾਂ ਦੀਆਂ ਫੋਟੋਕਾਪੀਆਂ ਅਤੇ ਦੋ ਆਪਣੀਆਂ ਫੋਟੋਆਂ ਅਤੇ ਅਪਡੇਟਡ ਬਾਇਓਡਾਟਾ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਮੋਗਾ ਵਿਖੇ ਪਹੁੰਚ ਸਕਦੇ ਹਨ। ਪਰਮਿੰਦਰ ਕੌਰ, ਨੇ ਦੱਸਿਆ ਕਿ ਇਹਨਾਂ ਰੋਜ਼ਗਾਰ ਕੈਂਪਾਂ ਤੋਂ ਇਲਾਵਾ ਜੇ ਕੋਈ ਆਪਣਾ ਕਾਰੋਬਾਰ ਕਰਨਾ ਚਾਹੁੰਦਾ ਹਾਂ ਤਾਂ ਉਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ ਅਤੇ ਇਸ ਦੇ ਨਾਲ ਹੀ ਪ੍ਰਾਰਥੀਆਂ ਨੂੰ ਸਮੇ-ਸਮੇਂ ਪੰਜਾਬ ਸਰਕਾਰ ਅਤੇ ਹੋਰ ਰਾਜਾਂ ਦੀਆਂ ਵਿਗਿਆਪਤ ਆਸਾਮੀਆਂ ਬਾਰੇ ਵੀ ੇ ਜਾਣੂ ਕਰਵਾਇਆ ਜਾਂਦਾ ਹੈ। ਉਨਾਂ ਪ੍ਰਾਰਥੀਆਂ ਨੂੰ ਰੋਜ਼ਗਾਰ ਦਫ਼ਤਰ ਨਾਲ ਜੁੜਨ ਦੀ ਅਪੀਲ ਵੀ ਕੀਤੀ।