ਮੋਗਾ, 13 ਅਪ੍ਰੈਲ / ਜਗਰਾਜ ਸਿੰਘ ਗਿੱਲ /
ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ 14 ਅਪ੍ਰੈਲ, 2022 ਨੂੰ ਮਹਾਂਵੀਰ ਜੈਯੰਤੀ ਹੈ। ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਭਾਵਨਾਵਾ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਉਪਰੋਕਤ ਨੂੰ ਮੁੱਖ ਰੱਖਦੇ ਹੋਏ ਜਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 14 ਅਪ੍ਰੈਲ, 2022 ਨੂੰ ਮਹਾਂਵੀਰ ਜੈਯੰਤੀ ‘ਤੇ ਜ਼ਿਲ੍ਹਾ ਮੋਗਾ ਦੀਆਂ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆ ਅਤੇ ਬੁੱਚੜ ਖਾਨੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਦਿਨ ਹੋਟਲ ਅਤੇ ਢਾਬਿਆਂ ‘ਤੇ ਮੀਟ/ਅੰਡੇ ਬਣਾਉਣ ਅਤੇ ਵਿਕਰੀ ਕਰਨ ‘ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।