ਮੋਗਾ 17 ਸਤੰਬਰ
(ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ)
ਜਿਲ੍ਹਾ ਮੋਗਾ ਅੰਦਰ ਸੁਪਰ ਸਟਰਾਅ ਮੈਨੇਜਮੈਟ ਸਿਸਟਮ (ਐਸ.ਐਮ.ਐਸ.) ਤੋ ਬਿਨ੍ਹਾਂ ਚੱਲਣ ਵਾਲੀਆਂ ਕੰਬਾਇਨਾਂ ਜਬਤ ਹੋਣਗੀਆਂ।
ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਾਰੂ ਪ੍ਰਭਾਵ ਪੈ ਰਹੇ ਹਨ, ਇਸ ਲਈ ਐਸ.ਐਮ.ਐਸ. ਤੋ ਬਿਨ੍ਹਾਂ ਕਿਸੇ ਵੀ ਕੰਬਾਇਨ ਨੂੰ ਚੱਲਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਕ੍ਰਿਮੀਨਲ ਪ੍ਰੋਸੀਜ਼ਰ 1973 ਦੇ ਤਹਿਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਬਿਨ੍ਹਾਂ ਐਸ.ਐਮ.ਐਸ. ਤੋ ਕੰਬਾਇਨਾਂ ਨੂੰ ਚੱਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਉਪਰੋਕਤ ਹੁਕਮ 15 ਨਵੰਬਰ, 2021 ਤੱਕ ਲਾਗੂ ਰਹਿਣਗੇ।