May 25, 2024

ਪਿੰਡ ਲੋਹਾਰਾ ਵਿਖੇ ਸੜਕ ਹਾਦਸੇ ਦੌਰਾਨ ਜਾਨ ਗੁਆ ਚੁੱਕੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ

1 min read

ਇਸ ਹਾਦਸੇ ਨੇ ਪਿੰਡ ਦੇ ਲੋਕਾਂ ਦੇ ਦਿਲਾਂ ਨੂੰ ਵਲੂੰਧਰਿਆ/ਸਰਪੰਚ ਕਰਮਜੀਤ ਸਿੰਘ ਗਿੱਲ

ਕੋਟ ਈਸੇ ਖਾਂ (ਜਗਰਾਜ ਸਿੰਘ ਗਿੱਲ)

ਬੀਤੇ ਕੁਝ ਦਿਨ ਪਹਿਲਾਂ ਸਿੱਧੂ ਦੀ ਤਾਜਪੋਸ਼ੀ ਲਈ ਜਾ ਰਹੇ ਚੰਡੀਗੜ੍ਹ ਕਾਂਗਰਸੀ ਵਰਕਰਾਂ ਦੀ ਬੱਸ ਜੋ ਜ਼ੀਰੇ ਵਾਲੇ ਪਾਸੇ ਤੋਂ ਆ ਰਹੀ ਸੀ ਜਦੋਂ ਪਿੰਡ ਲੋਹਾਰਾ ਕੋਲ ਪਹੁੰਚੀ ਤਾਂ ਅਚਾਨਕ ਕਿਸੇ ਖ਼ਰਾਬੀ ਕਾਰਨ ਮੋਗਾ ਸ਼ਹਿਰ ਤੋਂ ਆ ਰਹੀ ਰੋਡਵੇਜ਼ ਬੱਸ ਦੇ ਨਾਲ ਸਿੱਧੀ ਜਾ ਟਕਰਾਈ ਜਿਸ ਕਾਰਨ ਭਿਆਨਕ ਹਾਦਸਾ ਵਾਪਰਿਆ ।ਇਸ ਹਾਦਸੇ ਦੌਰਾਨ ਕੁਝ ਲੋਕ ਤਾਂ ਗੰਭੀਰ ਜ਼ਖਮੀ ਹੋਏ ਅਤੇ ਕਈਆਂ ਦੀ ਜਾਨ ਵੀ ਚਲੀ ਗਈ । ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਪਿੰਡ ਲੋਹਾਰਾ ਦੇ ਲੋਕਾਂ ਨੇ ਪੁਲਿਸ ਪ੍ਰਸਾਸ਼ਨ ਨੂੰ ਬਹੁਤ ਸਹਿਯੋਗ ਦਿੱਤਾ। ਇਸ ਸੜਕ ਹਾਦਸੇ ਦੌਰਾਨ ਜਿਨ੍ਹਾਂ ਲੋਕਾਂ ਦੀ ਜਾਨ ਚਲੀ ਗਈ ਹੈ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਅੱਜ ਪਿੰਡ ਲੋਹਾਰਾ ਦੇ ਗੁਰਦੁਆਰਾ ਬਾਬਾ ਨੰਦ ਸਿੰਘ ਜੀ ਵਿਖੇ ਪਾਇਆ ਗਿਆ । ਅਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ  ਕੀਤੀ ਗਈ । ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਮੌਜੂਦਾ ਸਰਪੰਚ ਕਰਮਜੀਤ ਸਿੰਘ ਗਿੱਲ ਨੇ ਦੱਸਿਆ ਇਸ ਤੋਂ ਪਹਿਲਾਂ ਅਜਿਹਾ ਹਾਦਸਾ ਪਿੰਡ ਲੋਹਾਰਾ ਚ ਕਦੇ ਵੀ ਨਹੀਂ ਸੀ ਵਾਪਰਿਆ ਇਸ ਹਾਦਸੇ ਨੇ ਪਿੰਡ ਦੇ ਲੋਕਾਂ ਦੇ ਦਿਲਾਂ ਨੂੰ ਵਲੂਧਰ ਦਿੱਤਾ ਸੀ । ਸਾਡੀ ਪੰਚਾਇਤ ਵੱਲੋਂ ਸਲਾਹ ਕਰਕੇ ਫੈਸਲਾ ਲਿਆ ਗਿਆ ਹਾਦਸੇ ਵਿਚ ਜਾਨ ਗੁਆ ਚੁੱਕੇ ਲੋਕਾਂ ਅਤੇ ਜ਼ਖ਼ਮੀਆਂ ਲਈ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਅਰੰਭ ਕਰਵਾਏ ਜਾਣਗੇ । ਅਤੇ ਅੱਜ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ । ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ । ਇਸ ਮੌਕੇ ਸਮੁੱਚੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਹਾਜਰ ਸਨ ।

 

 

 

Leave a Reply

Your email address will not be published. Required fields are marked *

Copyright © All rights reserved. | Newsphere by AF themes.