May 20, 2024

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਮੋਗਾ ਦੇ ਮੁੱਖ ਚੌਂਕ ਵਿੱਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।

1 min read

ਮੋਗਾ 5 ਜੂਨ ( ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ, ਗੁਰਪ੍ਰਸਾਦ ਸਿੱਧੂ)

ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ 5 ਜੂਨ ਨੂੰ ਜਾਰੀ ਕੀਤੇ ਖੇਤੀ ਮਾਰੂ ਆਰਡੀਨੈਂਸਾਂ ਦੇ ਵਿਰੋਧ ਵਿੱਚ ਅੱਜ ਇੱਥੇ ਮੋਗਾ ਦੇ ਮੁੱਖ ਚੌਂਕ ਵਿੱਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਜਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇ ਦਿਨ ਨੂੰ ‘ਸੰਪੂਰਨ ਕ੍ਰਾਂਤੀ ਦਿਵਸ’ ਵਜੋਂ ਮਨਾਉਣ ਦਾ ਸੱਦਾ ਸੀ। ਅੱਜ ਇੱਥੇ ਕਿਸਾਨ ਜੱਥੇਬੰਦੀਆਂ ਨੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦੇ ਅੜੀਅਲ ਰਵਈਏ ਦੀ ਨਿਖੇਧੀ ਕੀਤੀ। ਕਿਸਾਨ ਆਗੂਆਂ ਨਿਰਮਲ ਸਿੰਘ ਮਾਣੂੰਕੇ, ਗੁਲਜ਼ਾਰ ਸਿੰਘ ਘੱਲਕਲਾਂ, ਗੁਰਬਚਨ ਸਿੰਘ ਚੰਨੂਵਾਲਾ, ਸੂਰਤ ਸਿੰਘ ਧਰਮਕੋਟ, ਪ੍ਰਗਟ ਸਿੰਘ ਸਾਫੂਵਾਲਾ, ਜਗਜੀਤ ਸਿੰਘ ਧੂੜਕੋਟ, ਸੁਖਜੀਤ ਬੁੱਕਣਵਾਲਾ, ਨੀਟੂ ਰਾਮਾ ਅਤੇ ਸੁਖਜਿੰਦਰ ਮਹੇਸਰੀ ਨੇ ਕਿਹਾ ਕਿ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਇੱਕ ਸਾਲ ਦਾ ਰੋਸ ਇਸ ਗੱਲ ਦਾ ਵੀ ਸੰਦੇਸ਼ ਹੈ ਕਿ ਲੋਕ ਪਿੱਛੇ ਹਟਣ ਜਾਂ ਥੱਕਣ ਵਾਲੇ ਨਹੀਂ, ਉਹ ਇਹਨਾਂ ਲੋਕ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ। ਆਗੂਆਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੋਰਚੇ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਾਮਜਾਬ ਨਹੀਂ ਹੋਣ ਦਿਆਂਗੇ। ਅਸੀਂ ਸਾਰੇ ਧਰਮਾਂ, ਜਾਤਾਂ ਅਤੇ ਧੜਿਆਂ ਦੀ ਏਕਤਾ ਰੱਖ ਕੇ ਹੀ ਮੋਦੀ ਸਰਕਾਰ ਦੇ ਕਾਰਪੋਰੇਟ ਪੱਖੀ ਨੀਤੀਆਂ ਨੂੰ ਹਰਾ ਸਕਦੇ ਹਾਂ। ਆਗੂਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੋਰਚੇ ਦੀ ਮਜ਼ਬੂਤੀ ਲਈ ਦਿੱਲੀ ਵੱਲ ਵਾਰੀ ਸਿਰ ਚਾਲੇ ਪਾਉਂਦੇ ਰਹਿਣ।

ਉਹਨਾਂ ਕਿਹਾ ਕਿ ਉਹ ਪਿਛਲੇ ਵਰ੍ਹੇ ਨਵੰਬਰ ਮਹੀਨੇ ਤੋਂ ਦਿੱਲੀ ਦੀਆਂ ਹੱਦਾਂ ’ਤੇ ਮੋਰਚਾ ਲਾਈ ਬੈਠੇ ਹਨ ਅਤੇ ਲਗਾਤਾਰ ਸਰਕਾਰੀ ਧੱਕੇ ਵਿਰੁੱਧ ਰੋਸ ਪ੍ਰਗਟਾਇਆ ਜਾ ਰਿਹਾ ਹੈ। ਅੱਜ ਦਾ “ਸੰਪੂਰਨ ਕ੍ਰਾਂਤੀ ਦਿਵਸ” ‘5 ਜੂਨ 1974 ਨੂੰ ਜੈਪ੍ਰਕਾਸ਼ ਨਾਰਾਇਣ ਵੱਲੋਂ ਐਲਾਨੀ ਮੁਹਿੰਮ ਦਾ ਹੀ ਪ੍ਰਣ ਹੈ, ਜਿਹਨਾਂ ਨੇ ਤਤਕਾਲੀ ਕੇਂਦਰ ਸਰਕਾਰ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਸੀ।

 

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਪਿਛਲੇ ਮਹੀਨਿਆਂ ਤੋਂ ਵਿਛੜੇ ਲੋਕਾਂ ਨੂੰ ਮੁਆਵਜ਼ੇ ਅਤੇ ਨੌਕਰੀ ਦੇਣ ਦੇ ਐਲਾਨ ਨੂੰ ਅਮਲੀਜਾਮਾ ਪਹਿਨਾਉਣ ਵਿੱਚ ਢਿੱਲ ਨਾ ਕੀਤੀ ਜਾਵੇ।

ਕਿਸਾਨ ਯੂਨੀਅਨਾਂ ਦੇ ਆਗੂਆਂ ਮੰਦਰਜੀਤ ਸਿੰਘ ਮਨਾਵਾਂ, ਦਰਸ਼ਨ ਸਿੰਘ ਰੌਲੀ, ਜਸਲੀਨ ਕੌਰ ਸੰਘਾ, ਬਲਰਾਜ ਸਿੰਘ ਬੱਧਣੀ ਖੁਰਦ, ਦਲਜੀਤ ਰੋਡੇ, ਗੁਰਮੇਲ ਰੱਜੀਵਾਲਾ, ਨਵੀ ਬੱਧਣੀ, ਸੁਖਦੇਵ ਭੋਲਾ, ਮਹਿੰਦਰ ਸਿੰਘ ਧੂੜਕੋਟ, ਗੁਰਦਿੱਤ ਦੀਨਾ, ਹਾਕਮ ਸਿੰਘ ਰਾਮਾ, ਨਿਰਮਲ ਸਿੰਘ, ਗੁਰਮੇਲ ਸਿੰਘ, ਨਿਰਮਲ ਸਿੰਘ, ਗੁਰਦੇਵ ਸਿੰਘ, ਸੁਖਮੰਦਰ ਸਿੰਘ, ਜੁਗਰਾਜ ਸਿੰਘ, ਬਲਵੰਤ ਸਿੰਘ, ਸੁਰਜੀਤ ਸਿੰਘ, ਸਵਰਾਜ ਸਿੰਘ ਖੋਸਾ, ਫਤਿਹਗੜ੍ਹ ਕੋਰੇਟਾਣਾ, ਗੁਰਜੰਟ ਸਿੰਘ, ਨਵਜੋਤ ਸਿੰਘ, ਪਰਮਜੀਤ ਸਿੰਘ, ਪਾਲ ਸਿੰਘ, ਰਛਪਾਲ ਸਿੰਘ ਪਟਵਾਰੀ, ਮੇਜਰ ਸਿੰਘ, ਕੁਲਵੰਤ ਸਿੰਘ, ਅਮਨਿੰਦਰ ਕੌਰ, ਰਾਜਾ ਸੰਘਾ, ਰਿੰਪੀ ਗਰੇਵਾਲ਼, ਰਾਜਿੰਦਰ ਕੌਰ ਸੋਢੀ, ਜਸ ਕੌਰ ਢਿੱਲੋ, ਹਰਪ੍ਰੀਤ ਸਿੰਘ, ਪ੍ਰਗਟ ਸਿੰਘ, ਜ਼ਸਵੀਰ ਸਿੰਘ, ਸੁਖਜੀਤ ਸਿੰਘ, ਮਨਦੀਪ ਸਿੰਘ, ਸਰਬਜੀਤ ਸਿੰਘ ਦਾਰਾਪੁਰ, ਕੁਲਦੀਪ ਸਿੰਘ, ਗੁਰਤੇਜ ਸਿੰਘ, ਗੁਰਬਖਸ ਸਿੰਘ ਥੰਮਣਵਾਲਾ, ਨਾਹਰ ਸਿੰਘ, ਗੁਰਭੇਜ ਸਿੰਘ ਸਲੀਣਾ, ਜਰਨੈਲ ਸਿੰਘ, ਲਾਇਕ ਸਿੰਘ, ਅਮਰਜੀਤ ਸਿੰਘ, ਮਹਿੰਦਰ ਸਿੰਘ, ਤਰਲੋਚਨ ਸਿੰਘ ਮੁਸਾਫ਼ਰ, ਅਤੇ ਲਖਵਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.