May 22, 2024

ਵਿਧਾਇਕ ਲਾਡੀ ਨੇ 97 ਲੱਖ ਦੀ ਲਾਗਤ ਨਾਲ ਹੋਣ ਵਾਲੀ ਵਿਕਾਸ ਕੰਮਾਂ ਦਾ ਰੱਖਿਆ ਨੀਂਹ ਪੱਥਰ

1 min read

 

 

ਧਰਮਕੋਟ 7 ਮਈ ਰਿੱਕੀ ਕੈਲਵੀ 

 

ਧਰਮਕੋਟ ਹਲਕੇ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਵੱਲੋਂ ਅੱਜ ਧਰਮਕੋਟ ਸ਼ਹਿਰ ਵਿਚ ਢੋਲੇਵਾਲਾ ਰੋਡ ਉੱਪਰ 97 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਇਸ ਮੌਕੇ ਤੇ ਉਨ੍ਹਾਂ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਧਨ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਜਿੱਥੇ ਇਹ ਸ਼ਹਿਰ ਵਿੱਚ ਪਹਿਲਾਂ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਫਾਇਰ ਬ੍ਰਿਗੇਡ ਦੀ ਮੰਗ ਨੂੰ ਪੂਰਾ ਕਰਵਾਇਆ ਗਿਆ ਹੈ ਉੱਥੇ ਹੀ ਇਨ੍ਹਾਂ ਵਿਕਾਸ ਕਾਰਜਾਂ ਦੇ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਸਹੂਲਤਾਂ ਦੇਣ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਾਰਨ ਸ਼ਹਿਰ ਨਿਵਾਸੀਆਂ ਨੇ ਪਿਛਲੀਆਂ ਸਰਕਾਰਾਂ ਨੂੰ ਨਕਾਰਦੇ ਹੋਏ ਇਸ ਵਾਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੱਡਾ ਫਤਵਾ ਦੇ ਕੇ ਸਾਨੂੰ ਜੋ ਜ਼ਿੰਮੇਵਾਰੀ ਦਿੱਤੀ ਐ ਉਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ ਇਸ ਮੌਕੇ ਤੇ ਗੁਰਮੀਤ ਮੁਖੀਜਾ ਮੀਤ ਪ੍ਰਧਾਨ ਨਗਰ ਕੌਂਸਲ ਦੀ ਅਗਵਾਈ ਵਿੱਚ ਇਨ੍ਹਾਂ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦਾ ਸਨਮਾਨ ਕੀਤਾ ਗਿਆ ਇਸ ਮੌਕੇ ਗੁਰਮੀਤ ਮੁਖੀਜਾ ਮੀਤ ਪ੍ਰਧਾਨ ਨਗਰ ਕੌਂਸਲ ਚਮਕੌਰ ਸਿੰਘ ਸੁਖਬੀਰ ਸਿੰਘ ਕਿਸ਼ਨ ਹਾਂਸ ਅਮਰਜੀਤ ਸਿੰਘ ਬੀਰਾ ਬਲਰਾਜ ਸਿੰਘ ਕਲਸੀ ਕੌਂਸਲਰ ਗੁਰਤਾਰ ਸਿੰਘ ਕਮਾਲਕੇ ਲਛਮਣ ਸਿੰਘ ਸਿੱਧੂ ਰਾਜਾ ਬੱਤਰਾ ਰਾਜਪਾਲ ਮਖੀਜਾ ਗੱਗੂ ਮਖੀਜਾ ਡਾ ਸਰਤਾਜ ਸਿੰਘ ਬਲਵਿੰਦਰ ਸਿੰਘ ਅਸ਼ੋਕ ਸਰਪੰਚ ਪਵਨ ਰੇਲੀਆਂ ਲਛਮਣ ਸਿੱਧੂ ਪਿੰਦਰ ਸੰਧੂ

Leave a Reply

Your email address will not be published. Required fields are marked *

Copyright © All rights reserved. | Newsphere by AF themes.