May 24, 2024

ਧੰਨ ਧੰਨ ਬਾਬਾ ਨੰਦ ਸਿੰਘ ਜੀ ਲੁਹਾਰੇ ਵਾਲਿਆਂ ਦੇ ਗੁਰਦੁਆਰਾ ਸਾਹਿਬ ਤੋਂ ਵਿਸਾਲ ਨਗਰ ਕੀਰਤਨ ਕੱਢਿਆ ਗਿਆ

1 min read

ਮੋਗਾ 9 ਨਵੰਬਰ (ਜਗਰਾਜ ਲੋਹਾਰਾ) ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਬਾਬਾ ਨੰਦ ਸਿੰਘ ਜੀ ਮਹਾਰਾਜ ਲੁਹਾਰੇ ਵਾਲਿਆਂ ਦੇ ਤਪ ਅਸਥਾਨ ਅੰਗੀਠਾ ਸਾਹਿਬ ਪਿੰਡ ਲੋਹਾਰਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋ ਕੇ ਪਿੰਡ ਲੋਹਾਰਾ ਲੰਡੇਕੇ ਫਤਿਹਗੜ੍ਹ ਵੱਡਾ ਚੁੱਘਾ ਵਰੇ ਤੋ ਹੁੰਦਾ ਹੋਇਆ ਵਾਪਿਸ ਪਿੰਡ ਲੋਹਾਰੇ ਤਪ ਅਸਥਾਨ ਬਾਬਾ ਨੰਦ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਸਮਾਪਤੀ ਹੋਈ ।ਇਸ ਨਗਰ ਕੀਰਤਨ ਵਿੱਚ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ । ਅਤੇ ਪਾਲਕੀ ਸਾਹਿਬ ਦੇ ਦਰਸ਼ਨ ਦੀਦਾਰੇ ਕਰਕੇ ਸੰਗਤਾਂ ਨੇ ਆਪਣਾਂ ਜੀਵਨ ਸਫਲਾ ਕੀਤਾ । ਆਈਆਂ ਸੰਗਤਾਂ ਦਾ ਮੁੱਖ ਸੇਵਾਦਾਰ ਬਾਬਾ ਜਸਵੀਰ ਸਿੰਘ ਜੀ ਲੋਹਾਰਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਮੁਬਾਰਕਾਂ ਦਿੰਦੇ ਹੋਏ ਜੀ ਆਇਆਂ ਨੂੰ ਵੀ ਆਖਿਆ । ਇਸ ਮਹਾਨ ਨਗਰ ਕੀਰਤਨ ਵਿੱਚ ਸਮੂਹ ਪਿੰਡ ਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਸਤਿਨਾਮ ਸ੍ਰੀ ਵਾਹਿਗੁਰੂ ਦੇ ਨਾਮ ਦਾ ਜਾਪ ਵੀ ਕੀਤਾ ।

Leave a Reply

Your email address will not be published. Required fields are marked *

Copyright © All rights reserved. | Newsphere by AF themes.