ਮੋਗਾ ਜਗਰਾਜ ਸਿੰਘ ਗਿੱਲ
ਬਾਘਾਪੁਰਾਣਾ, 12 ਮਾਰਚ — ਸ਼੍ਰੋਮਣੀ ਅਕਾਲੀ ਦਲ ਵੱਲੋਂ 12 ਮਾਰਚ ਨੂੰ ਬਾਘਾਪੁਰਾਣਾ ਦੀ ਦਾਣਾ ਮੰਡੀ ਵਿੱਚ ‘ਪੰਜਾਬ ਬਚਾਓ ਰੈਲੀ’ ਕਰਵਾਈ ਜਾ ਰਹੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸਰਦਾਰ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਇਸ ਰੈਲੀ ਵਿੱਚ ਵੱਡਾ ਤੇ ਇਤਿਹਾਸਕ ਇਕੱਠ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਲੋਕਾਂ ਦੀ ਆਸ ਸਿਰਫ਼ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹੋਈ ਹੈ। ਇਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਇਸ ਰੈਲੀ ਵਿੱਚ ਸ਼ਾਮਲ ਹੋਣਗੇ।
ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸਬੰਧੀ ਉਹਨਾਂ ਦੇ ਨਾਲ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਹਲਾ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਅਤੇ ਸ਼ਹਿਰੀ ਪ੍ਰਧਾਨ ਖਨਮੁਖ ਪੁੱਤੋ ਭਾਰਤੀ ਸਮੇਤ ਹੋਰ ਆਗੂ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰ ਰਹੇ ਹਨ।
ਇਸ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਰਣਇੰਦਰ ਸਿੰਘ ਪੱਪੂ ਰਾਮੂਵਾਲਾ ਅਤੇ ਜਸਵਿੰਦਰ ਸਿੰਘ ਕੁੱਕੀ ਫਤਿਹਗੜ੍ਹ ਕੋਰੋਟਾਣਾ ਵੱਲੋਂ ਵੀ ਪਿੰਡ ਪੱਧਰ ‘ਤੇ ਲੋਕਾਂ ਨੂੰ ਰੈਲੀ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਇਹ ਰੈਲੀ ਮੋਗਾ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ।














Leave a Reply