May 25, 2024

ਰਾਮਕਰਮ ਅਕੈਡਮੀ ਧਰਮਕੋਟ ਦਾ ਨਤੀਜਾ ਸੌ ਫੀਸਦੀ

1 min read

ਧਰਮਕੋਟ (ਰਿੱਕੀ ਕੈਲਵੀ)

ਰਾਮਕਰਮ ਅਕੈਡਮੀ ਧਰਮਕੋਟ ਜੋ ਕਿ ਮੋਗਾ ਰੋਡ ਤੇ ਸਥਿਤ ਹੈ ਦਾ ਬੀ ਏ, ਐਮ ਐਂਡ ,ਐਮ ਏ ਪੁਲੀਟੀਕਲ, ਐੱਮ ਬੀ ਏ ,ਪੀ ਜੀ ਡੀ ਸੀ ਏ ਦਾ ਨਤੀਜਾ ਸੌ ਫੀਸਦੀ ਰਿਹਾ ਅਕੈਡਮੀ ਦੇ ਆਏ ਇਸ ਸ਼ਾਨਦਾਰ ਨਤੀਜੇ ਸਬੰਧੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਗੌਰਵ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ ਏ ਭਾਗ ਪਹਿਲਾ ਦੇ ਵਿਦਿਆਰਥੀ ਕਰਨ ਸਿੰਘ ਨੇ ਮੋਗਾ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਗੁਰਭੇਜ ਸਿੰਘ ਨੇ ਦੂਜਾ ਸਥਾਨ ਅਤੇ ਜਗਸੀਰ ਸਿੰਘ ਨੇ ਤੀਸਰਾ ਸਥਾਨ ਹਾਸਲ ਕਰਕੇ ਅਕੈਡਮੀ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ ਉਨ੍ਹਾਂ ਦੱਸਿਆ ਕਿ ਬੀ ਏ ਭਾਗ ਤੀਸਰੇ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਨੇ ਪਹਿਲਾ ਅਤੇ ਜੋਤੀ ਸ਼ਰਮਾ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ ਐਮਐਡ ਵਿੱਚ ਬਲਬੀਰ ਕੌਰ ਨੇ ਪਹਿਲਾ ਸਥਾਨ ਅਤੇ ਐਮ ਏ ਪੁਲੀਟੀਕਲ ਵਿੱਚ ਪਹਿਲਾ ਸਥਾਨ ਅਮਨਦੀਪ ਕੌਰ ਨੇ ਪ੍ਰਾਪਤ ਕੀਤਾ ਹੈ ਅਤੇ ਐਮ ਬੀ ਏ ਦੇ ਵਿਚ ਸੁਖਜਿੰਦਰ ਸਿੰਘ ਨੇ ਪਹਿਲਾ ਸਥਾਨ ਅਤੇ ਪੀਜੀਡੀਸੀਏ ਵਿਚ ਪ੍ਰਦੀਪ ਸਿੰਘ ਨੇ ਪਹਿਲਾ ਸਥਾਨ ਅਤੇ ਹਰਪ੍ਰੀਤ ਸਿੰਘ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ ਮੈਡਮ ਅਰੋੜਾ ਨੇ ਇਸ ਕਾਮਯਾਬੀ ਦਾ ਸਿਹਰਾ ਮਿਹਨਤੀ ਸਟਾਫ ਨੂੰ ਦਿੱਤਾ ਹੈ ਇਸ ਮੌਕੇ ਉਨ੍ਹਾਂ ਨਾਲ ਅਮਨਪ੍ਰੀਤ ਕੌਰ, ਪ੍ਰਦੀਪ ਸਿੰਘ ,ਅਮਰਿੰਦਰ ਸਿੰਘ ਸੈਂਡੀ ,ਅਤੇ ਸਮੂਹ ਸਟਾਫ ਮੌਜੂਦ ਸਨ

 

Leave a Reply

Your email address will not be published. Required fields are marked *

Copyright © All rights reserved. | Newsphere by AF themes.