May 22, 2024

ਮੁੱਖ ਮੰਤਰੀ ਨੇ ਕਿੱਲੀ ਚਾਹਲਾਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

1 min read

ਨਿਹਾਲ ਸਿੰਘ ਵਾਲਾ ( ਮਿੰਟੂ ਖੁਰਮੀ) ਪੰਜਾਬ ਸਰਕਾਰ ਮੰਡੀਆਂ ਵਿੱਚੋਂ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿੱਲੀ ਚਾਹਲਾਂ ਵਿਖੇ ਜ਼ਿਲਾ ਦੀਆਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਸਮੇਂ ਕੀਤਾ। ਇਸ ਮੌਕੇ ਵਿਧਾਇਕ ਮੋਗਾ ਡਾ. ਹਰਜੋਤ ਕਮਲ, ਡਿਪਟੀ ਕਮਿਸਂਨਰ ਸ਼੍ਰੀ ਸੰਦੀਪ ਹੰਸ ਅਤੇ ਸੀਨੀਅਰ ਪੁਲਿਸ ਕਪਤਾਨ ਅਮਰਜੀਤ ਸਿੰਘ ਬਾਜਵਾ ਵੀ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਨੇ ਜ਼ਿਲਾ ਅਧਿਕਾਰੀਆ ਪਾਸੋਂ ਝੋਨੇ ਦੀ ਸਮੁੱਚੀ ਖਰੀਦ ਪ੍ਰਕਿਰਿਆ, ਲਿਫਟਿੰਗ ਅਤੇ ਕਿਸਾਨਾਂ ਨੂੰ ਜਿਣਸ ਦੀ ਅਦਾਇਗੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਡਿਪਟੀ ਕਮਿਸਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲਾ ਦੀਆਂ ਮੰਡੀਆਂ ਵਿੱਚ 15,397 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ 13,378 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਉਹਨਾਂ  ਦੱਸਿਆ ਕਿ ਖ੍ਰੀਦ ਕੀਤੇ ਗਏ ਝੋਨੇ ਵਿੱਚੋ 5,232 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਗਈ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲਾ ਦੀਆਂ ਮੰਡੀਆਂ ਵਿੱਚ 13,05,805 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਅਤੇ ਇਸ ਸੀਜ਼ਨ ਦੌਰਾਨ ਵੀ ਲਗਭੱਗ 13 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ‘ਚ ਪੁੱਜਣ ਦੀ ਆਸ ਹੈ। ਉਨ੍ਹਾਂ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 3192 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 2651 ਮੀਟ੍ਰਿਕ ਟਨ, ਪਨਸਪ ਵੱਲੋਂ 838 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 987 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5710 ਮੀਟ੍ਰਿਕ ਟਨ ਝੋਨਾ ਖ੍ਰੀਦਿਆ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ, ਜ਼ਿਲਾ  ਖੁਰਾਕ ਤੇ ਸਪਲਾਈ ਕੰਟਰੋਲਰ ਮੇਜਰ ਗੁਰਪ੍ਰੀਤ ਸਿੰਘ ਕੰਗ ਅਤੇ ਐਸ.ਡੀ.ਐਮ ਮੋਗਾ ਨਰਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.