May 24, 2024

ਮੁੱਖ ਮੰਤਰੀ ਨੇ ਮੋਗਾ ਦੇ 100 ਸਾਲਾ ਹਰਬੰਸ ਸਿੰਘ ਨੂੰ ਤੁਰੰਤ ਵਿੱਤੀ ਸਹਾਇਤਾ ਵਜੋਂ 5 ਲੱਖ ਰੁਪਏ ਦੀ ਰਾਸ਼ੀ ਦਾ ਐਲਾਨ

1 min read

ਵਿੱਤੀ ਸਹਾਇਤਾ ਵਜੋਂ 5 ਲੱਖ ਰੁਪਏ ਦੀ ਰਾਸ਼ੀ ਤੇ ਪੋਤੇ-ਪੋਤੀਆਂ ਲਈ ਪੜ੍ਹਾਈ ਦੀ ਸੁਵਿਧਾ ਦੇਣ ਦਾ ਐਲਾਨ

ਮੋਗਾ, 17 ਜੁਲਾਈ (ਜਗਰਾਜ ਸਿੰਘ ਗਿੱਲ)  ਮੋਗਾ ਦੇ 100 ਸਾਲਾ ਹਰਬੰਸ ਸਿੰਘ ਦੇ ਸਬਰ ਤੇ ਮਿਹਨਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਲਾਮ ਕੀਤੀ ਹੈ ਜੋ ਇਸ ਉਮਰ ਵਿੱਚ ਵੀ ਆਪਣੇ ਤੇ ਆਪਣੇ ਪੋਤੇ-ਪੋਤੀਆਂ ਦੇ ਗੁਜ਼ਾਰੇ ਲਈ ਰੋਜ਼ੀ-ਰੋਟੀ ਕਮਾ ਰਹੇ ਹਨ। ਮੁੱਖ ਮੰਤਰੀ ਨੇ ਹਰਬੰਸ ਸਿੰਘ ਨੂੰ ਤੁਰੰਤ ਵਿੱਤੀ ਸਹਾਇਤਾ ਵਜੋਂ 5 ਲੱਖ ਰੁਪਏ ਦੀ ਰਾਸ਼ੀ ਤੇ ਉਹਨਾਂ ਦੇ ਪੋਤੇ-ਪੋਤੀਆਂ ਲਈ ਪੜ੍ਹਾਈ ਦੀ ਸੁਵਿਧਾ ਦੇਣ ਦਾ ਐਲਾਨ ਕੀਤਾ ਹੈ।

ਅੱਜ ਆਪਣੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਵੀ ਖੁਸ਼ੀ ਪ੍ਰਗਟ ਕੀਤੀ ਕਿ ਹਰਬੰਸ ਸਿੰਘ ਦੀ ਮਦਦ ਲਈ ਕਈ ਸਥਾਨਕ ਐਨਜੀਓ ਵੀ ਅੱਗੇ ਆਈਆਂ ਹਨ। ਦੱਸਣਯੋਗ ਹੈ ਹਰਬੰਸ ਸਿੰਘ ਦੀ ਇਸ ਕਹਾਣੀ ਦੀਆਂ ਵੀਡੀਓਜ਼ ਬੀਤੇ ਦਿਨੀਂ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋਈਆਂ ਸਨ। ਜਿਸ ਉਪਰੰਤ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ।

ਗੌਰਤਲਬ ਹੈ ਕਿ 100 ਸਾਲ ਉਮਰ ਦਾ ਹਰਬੰਸ ਸਿੰਘ ਆਪਣੇ ਮਰ ਚੁੱਕੇ ਲੜਕੇ ਦੇ ਬੱਚਿਆਂ ਦੇ ਪਰਵਰਿਸ਼ ਕਰਨ ਲਈ ਅੱਜ ਵੀ ਰੇਹੜੀ ਉਪਰ ਪਿਆਜ਼ ਅਤੇ ਆਲੂ ਵੇਚਣ ਦਾ ਕੰਮ ਕਰਦਾ ਹੈ। ਕੁਝ ਸਾਲ ਪਹਿਲਾਂ ਉਸ ਦੇ ਇਕ ਬੇਟੇ ਦੇ ਦੇਹਾਂਤ ਤੋਂ ਬਾਅਦ ਅਤੇ ਨੂੰਹ ਵੱਲੋਂ ਬੱਚਿਆਂ ਨੂੰ ਕਥਿਤ ਤੌਰ ਉੱਤੇ ਬੇਸਹਾਰਾ ਛੱਡ ਜਾਣ ਤੋਂ ਬਾਅਦ ਹਰਬੰਸ ਸਿੰਘ ਆਪਣੇ ਪੋਤੇ ਪੋਤੀ ਦੀ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ। ਉਸਦਾ ਇਕ ਪੁੱਤਰ, ਫਲ ਵੇਚਦਾ ਹੈ ਪਰ ਆਪਣੇ ਪਰਿਵਾਰ ਨਾਲ ਵੱਖਰਾ ਰਹਿੰਦਾ ਹੈ।

ਹਰਬੰਸ ਸਿੰਘ ਦਾ ਕਹਿਣਾ ਹੈ ਕਿ ਉਸਦਾ ਪਰਿਵਾਰ ਜ਼ਿਲ੍ਹਾ ਲਾਹੌਰ ਦੇ ਪਿੰਡ ਸਰਾਏ ਠਾਣੇ ਵਾਲਾ ਨਾਲ ਸਬੰਧਤ ਸੀ ਅਤੇ ਵੰਡ ਵੇਲੇ ਭਾਰਤ ਆ ਗਏ ਅਤੇ ਉਸ ਵੇਲੇ ਉਹਨਾਂ ਦੀ ਉਮਰ 27 ਸਾਲਾਂ ਦਾ ਸੀ। ਉਹ ਲਗਭਗ ਚਾਰ ਦਹਾਕੇ ਪਹਿਲਾਂ ਮੋਗਾ ਵਿਖੇ ਸੈਟਲ ਹੋਣ ਤੋਂ ਪਹਿਲਾਂ ਮਾਮੂਲੀ ਨੌਕਰੀ ਕਰਦਾ ਸੀ ਅਤੇ ਸਬਜ਼ੀਆਂ ਵੇਚਣ ਲੱਗਾ। ਉਹ ਮੁੱਖ ਤੌਰ ‘ਤੇ ਮੋਗਾ ਦੀ ਅੰਮ੍ਰਿਤਸਰ ਰੋਡ’ ਤੇ ਪਿਆਜ਼ ਵੇਚਦਾ ਫਿਰਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.