May 22, 2024

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੋਗਾ ਦੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਦਿੱਤੇ ਐਪਲ ਆਈਪੈਡ, ਲੈਪਟੌਪ ਤੇ ਐਂਡਰੌਇਡ ਟੈਬਲੇਟ

1 min read

 

‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ’ਚ ਆਦੇਸ਼ਪ੍ਰੀਤ, ਇਵਾ ਅਤੇ ਜਸਪ੍ਰੀਤ ਨੇ ਮੋਗਾ ਜ਼ਿਲ੍ਹੇ ’ਚੋਂ ਕ੍ਰਮਵਾਰ ਜਿੱਤੇ ਪਹਿਲੇ ਤਿੰਨ ਇਨਾਮ

 

ਜੇਤੂਆਂ ਨੇ ਤਾਲਾਬੰਦੀ ਦੌਰਾਨ ਹੁਨਰ ਤਰਾਸ਼ਣ ਲਈ ਦਿਲਚਸਪ ਮੁਕਾਬਲਾ ਕਰਵਾਉਣ ਲਈ ਵਿਜੈ ਇੰਦਰ ਸਿੰਗਲਾ ਦਾ ਕੀਤਾ ਧੰਨਵਾਦ

 

ਮੋਗਾ, 18 ਜਨਵਰੀ:(ਜਗਰਾਜ ਸਿੰਘ ਗਿੱਲ)

 

ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਮੋਗਾ ਜ਼ਿਲ੍ਹੇ ਦੇ ਜੇਤੂਆਂ ਦਾ ਐਪਲ ਆਈਪੈਡ, ਲੈਪਟੋਪ ਅਤੇ ਐਂਡਰੌਇਡ ਟੈਬਲੇਟ ਨਾਲ ਸਨਮਾਨ ਕੀਤਾ। ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਲੁਧਿਆਣਾ ਵਿਖੇ ਕਰਵਾਏ ਗਏ ਇੱਕ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵਿਸ਼ੇਸ਼ ਤੌਰ ’ਤੇ ਇਨ੍ਹਾਂ ਵਿਦਿਆਰਥੀਆਂ ਨੂੰ ਇਨਾਮ ਵੰਡੇ। ਇਸ ਮੌਕੇ ਸ਼੍ਰੀ ਸਿੰਗਲਾ ਨੇ ਜੇਤੂਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੀਆਂ ਸੋਚੀਆਂ ਮੰਜ਼ਿਲਾਂ ਸਰ ਕਰਨ ਲਈ ਭਵਿੱਖ ’ਚ ਵੀ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

 

ਜ਼ਿਕਰਯੋਗ ਹੈ ਕਿ ਵਿਸ਼ਵ ਰਿਕਾਰਡ ਸਥਾਪਤ ਕਰਨ ਵਾਲੇ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ’ਚ ਮੋਗਾ ਜ਼ਿਲ੍ਹੇ ’ਚੋਂ 2,222 ਵਿਦਿਆਰਥੀਆਂ ਨੇ ਪਸੰਦੀਦਾ ਵਿਸ਼ੇ ’ਤੇ ਵੀਡਿਓ ਬਣਾ ਕੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਇਨ੍ਹਾਂ ’ਚੋਂ ਸੈਕਰਡ ਹਾਰਟ ਸਕੂਲ ’ਚ ਦਸਵੀਂ ਜਮਾਤ ’ਚ ਪੜ੍ਹਦੀ ਆਦੇਸ਼ਪ੍ਰੀਤ ਕੌਰ ਨੇ ਪਹਿਲਾ ਇਨਾਮ ਐਪਲ ਆਈਪੈਡ ਜਿੱਤੀ ਸੀ ਜਦਕਿ ਸੇਂਟ ਜੋਸਫ਼ ਕਾਨਵੈਂਟ ਸਕੂਲ ’ਚ ਚੌਥੀ ਜਮਾਤ ’ਚ ਪੜ੍ਹਦੀ ਇਵਾ ਸੂਦ ਨੇ ਦੂਜਾ ਸਥਾਨ ਹਾਸਲ ਕਰਕੇ ਲੈਪਟੌਪ ਜਿੱਤਿਆ ਸੀ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਸੱਤਵੀਂ ਜਮਾਤ ’ਚ ਪੜ੍ਹਦੀ ਜਸਪ੍ਰੀਤ ਕੌਰ ਨੇ ਤੀਜੇ ਇਨਾਮ ਵਜੋਂ ਐਂਡਰੌਇਡ ਟੈਬਲੇਟ ’ਤੇ ਕਬਜ਼ਾ ਕੀਤਾ ਸੀ। ਇਨਾਮ ਪ੍ਰਾਪਤ ਕਰਨ ਤੋਂ ਬਾਅਦ ਜੇਤੂਆਂ ਨੇ ਸ਼੍ਰੀ ਵਿਜੈ ਇੰਦਰ ਸਿੰਗਲਾ ਦਾ ਤਾਲਾਬੰਦੀ ਦੌਰਾਨ ਅਜਿਹਾ ਦਿਲਚਸਪ ਆਨਲਾਇਨ ਮੁਕਾਬਲਾ ਕਰਵਾਉਣ ਲਈ ਬੜੀ ਉਤਸੁਕਤਾ ਨਾਲ ਧੰਨਵਾਦ ਕੀਤਾ।

 

ਸਮਾਗਮ ਦੌਰਾਨ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਸ਼ਵ ਰਿਕਾਰਡ ਸਥਾਪਿਤ ਕਰਨ ਦੇ ਨਾਲ-ਨਾਲ ‘ਅੰਬੈਸਡਰਜ਼ ਆਫ਼ ਹੋਪ’ ਮੁਹਿੰਮ ਨੇ ਸਕੂਲੀ ਵਿਦਿਆਰਥੀਆਂ ਦੇ ਹੁਨਰ ਤਰਾਸ਼ਣ ਦਾ ਆਪਣਾ ਮੰਤਵ ਸਫ਼ਲਤਾਪੂਰਵਕ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਸਿਰਫ਼ 8 ਦਿਨਾਂ ’ਚ ਹੀ ਇਸ ਮੁਕਾਬਲੇ ਲਈ 1,05,898 ਸਕੂਲੀ ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਉਨਾਂ ਕਿਹਾ ਕਿ ਇੰਨੀ ਵੱਡੀ ਗਿਣਤੀ ’ਚ ਪ੍ਰਾਪਤ ਹੋਈਆਂ ਵੀਡਿਓਜ਼ ’ਚੋਂ ਜੇਤੂਆਂ ਦੀ ਚੋਣ ਕਰਨੀ ਬਹੁਤ ਮੁਸ਼ਕਿਲ ਸੀ ਪਰ ਇਹ ਕੰਮ ਬਹੁਤ ਪਾਰਦਰਸ਼ੀ ਢੰਗ ਨਾਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹਰ ਜ਼ਿਲੇ ’ਚ 3 ਜੇਤੂਆਂ ਨੂੰ ਆਈਪੈਡ, ਲੈਪਟੌਪ ਅਤੇ ਟੈਬਲੇਟ ਦੇਣ ਦੇ ਨਾਲ-ਨਾਲ ਸਾਰੇ 22 ਜ਼ਿਲ੍ਹਿਆਂ ’ਚੋਂ ਹੋਰ ਚੰਗੀਆਂ ਵੀਡਿਓਜ਼ ਭੇਜਣ ਵਾਲੇ ਲਗਭਗ 1,000 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ

 

 

Leave a Reply

Your email address will not be published. Required fields are marked *

Copyright © All rights reserved. | Newsphere by AF themes.