ਮੋਗਾ 10 ਅਪ੍ਰੈਲ (ਜਗਰਾਜ ਲੋਹਾਰਾ) ਦਿੱਲੀ ਦੀਆਂ ਚੋਣਾਂ ਵਿੱਚ ਆਮ ਆਦਮੀ ਦੀ ਜਿੱਤ ਨੂੰ ਦੇਖਦਿਆਂ ਹੋਇਆਂ ਪੰਜਾਬ ਵਿੱਚ ਲੋਕਾਂ ਦਾ ਰੁਝਾਨ ਆਮ ਆਦਮੀ ਪਾਰਟੀ ਵੱਲ ਵਧਣਾ ਸ਼ੁਰੂ ਹੋ ਗਿਆ ਹੈ ਇਸੇ ਲੜੀ ਦੇ ਤਹਿਤ ਅੱਜ ਮੋਗਾ ਦੇ ਨੇੜਲੇ ਪਿੰਡ ਚੂਹੜ ਚੱਕ ਵਿਖੇ 20 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਨ੍ਹਾਂ ਪਰਿਵਾਰਾਂ ਨੂੰ ਸ਼ਾਮਿਲ ਕਰਨ ਸਮੇਂ ਹਲਕਾ ਧਰਮਕੋਟ ਤੋਂ ਇੰਚਾਰਜ ਸੰਜੀਵ ਕੋਛੜ ਵਾਈਸ ਪ੍ਰਧਾਨ ਸੁਰਜੀਤ ਸਿੰਘ ਲੁਹਾਰਾ ਨੇ ਕਿਹਾ ਕਿ ਲੋਕ ਦੋਵਾਂ ਪਾਰਟੀਆਂ ਦੇ ਸਤਾਏ ਹੋਏ ਨੇ ਇਸੇ ਕਰਕੇ ਆਮ ਆਦਮੀ ਪਾਰਟੀ ਵੱਲ ਰੁਝਾਨ ਕਰ ਰਹੇ ਹਨ । ਸ਼ਾਮਲ ਹੋਏ ਪਰਿਵਾਰਾਂ ਦਾ ਕਹਿਣਾ ਹੈ ਕਿ ਦੋਵੇਂ ਪਾਰਟੀਆਂ ਲਾਰਿਆਂ ਤੋਂ ਸਿਵਾਏ ਪੰਜਾਬ ਨੂੰ ਕੁਝ ਨਹੀਂ ਦਿੱਤਾ ਅੱਜ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਰੁਲ ਰਹੀ ਹੈ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਆਇਆ ਹੋਇਆ ਹੈ ਜਿਸ ਨਾਲ ਆਏ ਦਿਨ ਨੌਜਵਾਨਾਂ ਦੀ ਮੌਤਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ ਪਰ ਪੰਜਾਬ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ । ਇਸੇ ਕਰਕੇ ਦੋਵਾਂ ਪਾਰਟੀਆਂ ਤੋਂ ਸਤਾਏ ਹੋਇਆ ਨੇ ਅੱਜ ਅਸੀਂ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ ਸਾਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾਏਗੀ ਅਤੇ ਦਿੱਲੀ ਵਾਂਗ ਪੰਜਾਬ ਵਿੱਚ ਵੀ ਸਹੂਲਤਾਂ ਮੁਹੱਈਆ ਕਰਵਾਏਗੀ । ਇਸ ਸਮੇਂ ਕੇਵਲ ਸਿੰਘ ਭੁਪਿੰਦਰ ਸਿੰਘ ਪਵਨ ਰੈਲੀਆਂ ਬਲਦੇਵ ਬਲਖੰਡੀ ਕੁਲਵਿੰਦਰ ਸਿੰਘ ਲੋਹਾਰਾ ਜੀਤਾ ਮੈਂਬਰ ਛਿੰਦਰ ਗਗੜਾ ਆਦਿ ਹਾਜ਼ਰ ਸਨ।