• Thu. Nov 21st, 2024

24 ਕਰੋਨਾ ਪ੍ਰਭਾਵਿਤ ਮਰੀਜ਼ਾ ਨੂੰ ਦਰੁਸਤੀ ਉਪਰੰਤ ਕੀਤਾ ਡਿਸਚਾਰਜ, 358 ਵਿਅਕਤੀਆਂ ਦੇ ਸੈਪਲ ਜਾਂਚ ਲਈ ਭੇਜੇ/ਸਿਵਲ ਸਰਜਨ ਮੋਗਾ

ByJagraj Gill

Sep 3, 2020

 

ਮੋਗਾ 3 ਸਤੰਬਰ (ਜਗਰਾਜ ਸਿੰਘ ਗਿੱਲ)

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 45 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 645 ਹੋ ਗਈ ਹੈ ਜਿੰਨਾਂ ਵਿੱਚੋ 589 ਕੇਸਾਂ ਨੂੰ ਹੋਮ ਆਈਸੋਲੇਸਟ, 5 ਕੇਸਾਂ ਨੂੰ ਲੈਵਲ 1 ਅਤੇ 11 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਹਨ।

ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 34944 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 32725 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 463 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 358 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋ ਜੋ ਵੀ ਅਨਲਾਕ-3 ਦੀ ਲਗਾਤਾਰਤਾ ਵਿੱਚ ਹੋਰ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ ਜਾਂ ਦੁਕਾਨਾਂ ਖੁੱਲਣ ਦੇ ਸਮੇ ਵਿੱਚ ਕਟੌਤੀ ਕੀਤੀ ਗਈ ਹੈ ਉਹ ਸਿਰਫ ਤੇ ਸਿਰਫ ਇਸਦੇ ਸੰਕਰਮਣ ਨੂੰ ਰੋਕਣ ਲਈ ਕੀਤੀ ਗਈ ਹੈ ਤਾਂ ਕਿ ਆਰਥਿਤਾ ਤੇ ਪ੍ਰਭਾਵ ਪਾਉਣ ਤੋ ਬਿਨਾਂ ਅਸੀ ਇਸਦੇ ਸੰਕਰਮਣ ਤੇ ਰੋਕ ਲਗਾ ਸਕੀਏ। ਉਨਾਂ ਕਿਹਾ ਕਿ ਪੰਜਾਬ ਸਰਕਾਰ/ਜ਼ਿਲਾ ਪ੍ਰਸ਼ਾਸਨ ਸਾਡੀ ਭਲਾਈ ਲਈ ਹੀ ਸਖਤ ਕਦਮ ਚੁੱਕ ਰਹੀ ਹੈ ਜਿਸਦੀ ਪਾਲਣਾ ਕਰਨ ਦੀ ਬਹੁਤ ਜਿਆਦਾ ਜਰੂਰਤ ਹੈ। ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਘਰ ਰਹੋ ਸੁਰੱਖਿਅਤ ਰਹੋ ਦੀ ਅਪੀਲ ਵੀ ਕੀਤੀ।

 

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *