• Sat. Nov 23rd, 2024

26 ਮਰੀਜ਼ਾਂ ਨੇ ਕਰੋਨਾ ਨੂੰ ਦਿੱਤੀ ਮਾਤ ,375 ਕਰੋਨਾ ਦੇ ਸੈਪਲ ਜਾਂਚ ਲਈ ਭੇਜੇ

ByJagraj Gill

Sep 28, 2020

ਮੋਗਾ 28 ਸਤੰਬਰ

(ਜਗਰਾਜ ਸਿੰਘ ਗਿੱਲ,ਮਨਪ੍ਰੀਤ ਮੋਗਾ)

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 31 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 369 ਹੋ ਗਈ ਹੈ ਜਿੰਨਾਂ ਵਿੱਚੋ 296 ਕੇਸਾਂ ਨੂੰ ਹੋਮ ਆਈਸੋਲੇਸਟ, 11 ਕੇਸਾਂ ਨੂੰ ਲੈਵਲ 1 ਅਤੇ 26 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 39746 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 37102 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 293 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 375 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।  ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵਿਰੁੱਧ ਫੈਲਾਈਆਂ ਜਾ ਰਹੀਆਂ ਬੇਬੁਨਿਆਦ ਅਫ਼ਵਾਹਾਂ ਵਿੱਚ ਆਉਣ ਦੀ ਬਿਲੁਕਲ ਵੀ ਜ਼ਰੂਰਤ ਨਹੀ ਹੈ। ਸਿਹਤ ਵਿਭਾਗ ਕਰੋਨਾ ਮਰੀਜ਼ਾਂ ਦਾ ਸ਼ੁਰੂ ਤੋ ਹੀ ਪੂਰੀ ਜਿੰਮੇਵਾਰੀ ਨਾਲ ਧਿਆਨ ਰੱਖ ਰਿਹਾ ਹੈ ਤਾਂ ਕਿ ਸਾਰੇ ਮਰੀਜ਼ ਇਸ ਉੱਪਰ ਫਤਹਿ ਹਾਸਲ ਕਰਕੇ ਰਿਸ਼ਟ ਪੁਸ਼ਟ ਹਾਲਤ ਵਿੱਚ ਆਪਣੇ ਘਰ ਪਰਤਣ। ਉਨ੍ਹਾਂ ਕਿਹਾ ਕਿ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *