May 22, 2024

ਗਣਤੰਤਰ ਦਿਵਸ ਮਨਾਇਆ ਗਿਆ

1 min read

ਕੋਟ ਈਸੇ ਖਾਂ 26 ਜਨਵਰੀ (ਜਗਰਾਜ ਲੋਹਾਰਾ) ਪਿੰਡ ਲੋਹਾਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 71ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਸਕੂਲ ਦੇ ਹੈਡ ਮਾਸਟਰ ਸ:ਜਸਬੀਰ ਸਿੰਘ, ਮੈਡਮ ਰਜਿੰਦਰ ਕੌਰ,ਪਰਮਜੀਤ ਕੌਰ, ਰਜਿੰਦਰ ਕੌਰ ਤੂਰ ਅਤੇ ਸਕੂਲ ਦੇ ਬੱਚਿਆਂ ਤੇ ਸਾਰੇ ਸਟਾਫ ਵੱਲੋਂ ਸਕੂਲ ਵਿੱਚ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸਲਾਮੀ ਦਿੱਤੀ ਗਈ। ਇਸ ਮੌਕੇ ਤੇ ਸਕੂਲ ਦੇ ਬੱਚਿਆਂ ਵੱਲੋਂ ਰਾਸ਼ਟਰੀ ਗੀਤ ਵੀ ਗਾਇਆ ਗਿਆ। ਅਤੇ ਸਕੂਲ ਦੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ। ਇਸ ਸਮੇਂ ਅਧਿਆਪਕਾਂ ਵੱਲੋਂ 26 ਜਨਵਰੀ ਦਿਵਸ ਦੇ ਮੌਕੇ ਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਤ ਕੀਤਾ ਗਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.