May 22, 2024

ਪਿੰਡ ਜਨੇਰ ਦੇ ਸਕੂਲ ਵਿੱਚ ਮਨਾਇਆ ਗਿਆ ਗੁਣਤੰਤਰ ਦਿਵਸ 

1 min read

 

ਕੋਟ ਈਸੇ ਖਾਂ/ਜਗਰਾਜ ਸਿੰਘ ਗਿੱਲ/

 

26 ਜਨਵਰੀ ਗਣਤੰਤਰ ਦਿਵਸ ਦੇ ਮੌਕੇ ਤੇ ਪਿੰਡ ਜਨੇਰ ਦੇ ਵਾਸੀਆਂ ਵੱਲੋਂ ਵੀ ਪਿੰਡ ਦੇ ਸਕੂਲ ਵਿਚ ਗੁਣਤੰਤਰ ਦਿਵਸ ਮਨਾਇਆ ਗਿਆ । ਜਿੱਥੇ ਝੰਡਾ ਲਹਿਰਾਉਣ ਦੀ ਰਸਮ ਪਿੰਡ ਦੇ ਸਰਪੰਚ ਪਰਮਿੰਦਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੀਮਾ ਬਾਂਸਲ ਨੇ ਨਿਭਾਈ। ਇਸ ਮੌਕੇ ਸਰਪੰਚ ਪਰਮਿੰਦਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਸਾਡੇ ਲਈ ਬਹੁਤ ਭਾਗਾਂ ਵਾਲਾ ਦਿਨ ਹੈ ਕਿਉਂਕਿ ਅੱਜ ਦੇ ਦਿਨ ਸਾਡਾ ਦੇਸ਼ ਆਜ਼ਾਦ ਹੋਇਆ ਸੀ । ਇਸ ਮੌਕੇ ਪਿੰਡ ਦੇ ਸ਼ਹੀਦ ਹੋਏ ਨੌਜਵਾਨ ਸ਼ਹੀਦ ਜੋਰਾ ਸਿੰਘ ਅਤੇ ਸ਼ਹੀਦ ਕਰਮਜੀਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ । ਅਤੇ ਪੰਚਾਇਤ ਵੱਲੋਂ ਸ਼ਹੀਦ ਹੋਏ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ । ਇਹ ਜਾਣਕਾਰੀ ਮਾਸਟਰ ਇਕਬਾਲ ਸਿੰਘ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ।    ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਜਮੇਰ ਸਿੰਘ ਤੋਂ ਇਲਾਵਾ ਸਮੁੱਚਾ ਸਕੂਲ ਸਟਾਫ ਵੀ ਹਾਜ਼ਰ ਸੀ  ।

 

Leave a Reply

Your email address will not be published. Required fields are marked *

Copyright © All rights reserved. | Newsphere by AF themes.