May 25, 2024

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ

1 min read

ਫਤਿਹਗੜ੍ਹ ਪੰਜਤੂਰ 27 ਜਨਵਰੀ (ਸਤਿਨਾਮ ਦਾਨੇ ਵਾਲੀਆ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਮੋਗਾ ਵਿਖੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ । ਇਸ ਸਮੇਂ ਸੀਨੀਅਰ ਵਰਗ ਦੇ ਬੱਚਿਆਂ ਵੱਲੋਂ ਇਸ ਨਾਲ ਸਬੰਧਤ ਗੀਤ ਡਾਂਸ ਕਵਿਤਾਵਾਂ ਭਾਸ਼ਣ ਅਤੇ ਨਾਟਕ ਪੇਸ਼ ਕੀਤਾ ਗਿਆ । ਅਤੇ ਨੰਨ੍ਹੇ ਮੁੰਨੇ ਬੱਚਿਆਂ ਦੇ ਮੂੰਹ ਤੇ ਤਿਰੰਗਾ ਬਣਾ ਕੇ ਉਨ੍ਹਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ ਪ੍ਰਿੰਸੀਪਲ ਮੈਡਮ ਸ੍ਰੀਮਤੀ ਮੰਜੂ ਅਰੋੜਾ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਇਤਿਹਾਸ ਬਾਰੇ ਬਹੁਤ ਹੀ ਵਧੀਆ ਢੰਗ ਨਾਲ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਐੱਮ ਡੀ ਮੈਡਮ ਸ੍ਰੀਮਤੀ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਆਪਣੇ ਅਧਿਕਾਰਾਂ ਦੇ ਨਾਲ ਨਾਲ ਆਪਣੇ ਕਰਤਾਵਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਆ ਇਸ ਸਮੇਂ ਬੱਚਿਆਂ ਨੇ ਆਪਣੇ ਸੰਵਿਧਾਨਕ ਕਰਤੱਵਾਂ ਦੀ ਸੱਚੇ ਦਿਲੋਂ ਪਾਲਣਾ ਕਰਨ ਦੀ ਸਹੁੰ ਵੀ ਚੁੱਕੀ ।

Leave a Reply

Your email address will not be published. Required fields are marked *

Copyright © All rights reserved. | Newsphere by AF themes.