May 20, 2024

ਸਾਬਕਾ ਵਿਧਾਇਕ ਲੋਹਗੜ੍ਹ ਵੱਲੋਂ ਬੀਬੀ ਅਮਰਜੀਤ ਕੌਰ ਸਾਹੋਕੇ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਜਾਰੀ

1 min read

ਬੀਬੀ ਅਮਰਜੀਤ ਕੌਰ ਸਾਹੋਕੇ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ / ਖੇਲਾ

ਕੋਟ ਈਸੇ ਖਾਂ ਜਗਰਾਜ ਸਿੰਘ ਗਿੱਲ

ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਵੱਲੋਂ ਆਪਣੇ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵੱਲੋਂ ਬੀਬੀ ਸਾਹੋਕੇ ਦੇ ਹੱਕ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਇਸੇ ਤਰ੍ਹਾਂ ਹੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਦੇ ਹੋਏ ਸਾਬਕਾ ਵਿਧਾਇਕ ਅਤੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵੱਲੋਂ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਉਹਨਾਂ ਵੱਲੋਂ ਅੱਜ ਦੀ ਮੀਟਿੰਗ ਪਿੰਡ ਬੋਹਨਾ ਵਿਖੇ ਸਾਬਕਾ ਸਰਪੰਚ ਬਲਰਾਜ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਯੂਥ ਪ੍ਰਧਾਨ ਸੋਹਣ ਸਿੰਘ ਖੇਲਾ ਵੀ ਮੌਜੂਦ ਰਹੇ । ਸਾਬਕਾ ਵਿਧਾਇਕ ਨੇ ਇਕੱਠੇ ਹੋਏ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਉਹਨਾਂ ਕਿਹਾ ਕਿ ਹੁਣ ਸਮਾਂ ਹੈ ਬਦਲਾਅ ਨੂੰ ਬਦਲਣ ਦਾ ਕਿਉਂਕਿ ਬਦਲਾਅ ਨੇ ਜਿੰਨੇ ਵਾਅਦੇ ਕੀਤੇ ਸੀ ਉਹਨਾਂ ਵਾਅਦਿਆਂ ਤੋਂ ਸਰਕਾਰ ਹੁਣ ਮੁੱਕਰ ਦੀ ਦਿਖਾਈ ਦੇ ਰਹੀ ਹੈ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਔਰਤਾਂ ਨੂੰ ਇਕ ਇਕ ਹਜਾਰ ਰੁਪਏ ਦੇਣ ਦਾ ਵਾਅਦਾ ਅਤੇ 2500 ਪੈਨਸ਼ਨ ਤੋ ਇਲਾਵਾ ਹੋਰ ਵੀ ਕਈ ਵਾਅਦਿਆਂ ਤੋਂ ਝੂਠੇ ਪੈਂਦੇ ਦਿਖਾਈ ਦੇ ਰਹੇ ਹਨ ਹੁਣ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਇਹ ਸਰਕਾਰ ਲਾਰਿਆਂ ਤੋਂ ਬਿਨਾਂ ਹੋਰ ਕੁਝ ਨਹੀਂ ਕਰ ਸਕਦੀ ਹੁਣ ਪੰਜਾਬ ਦੇ ਲੋਕ ਇਹਨਾਂ ਨੂੰ ਮੂੰਹ ਨਹੀਂ ਲਾਉਣਗੇ । ਇਸ ਮੌਕੇ ਯੂਥ ਜ਼ਿਲਾ ਪ੍ਰਧਾਨ ਸੋਹਣ ਸਿੰਘ ਖੇਲਾ ਨੇ ਵੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਮਰਜੀਤ ਕੌਰ ਸਾਹੋਕੇ ਬਹੁਤ ਹੀ ਸਿਆਸੀ ਤਜਰਬੇ ਵਾਲੇ ਅਤੇ ਪੜੇ ਲਿਖੇ ਉਮੀਦਵਾਰ ਹਨ ਇਸ ਕਰਕੇ ਸਾਨੂੰ ਉਹਨਾਂ ਨੂੰ ਕਾਮਯਾਬ ਕਰਨ ਲਈ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਂਗਰਸ ਪਾਰਟੀ ਦੇ ਹੱਥ ਮਜਬੂਤ ਕਰਨੇ ਚਾਹੀਦੇ ਹਨ  ਉਹਨਾਂ ਕਿਹਾ ਕਿ ਅਸੀਂ ਬੀਬੀ ਅਮਰਜੀਤ ਕੌਰ ਸਾਹੋਕੇ ਨੂੰ ਵੱਡੀ ਲੀਡ ਨਾਲ ਜਿਤਾਵਾਗੇ । ਇਸ ਮੌਕੇ ਗੁਰਮੇਲ ਸਿੰਘ ਪ੍ਰਧਾਨ, ਕਰਨੈਲ ਸਿੰਘ, ਸਤਪਾਲ ਸਿੰਘ, ਤਰਸੇਮ ਸਿੰਘ ਸਾਬਕਾ ਮੈਂਬਰ, ਰਾਜਕੁਮਾਰ ਸਾਬਕਾ ਮੈਂਬਰ, ਦਲਜੀਤ ਸਿੰਘ, ਜੋਗਿੰਦਰ ਸਿੰਘ ਸਾਬਕਾ ਪ੍ਰਧਾਨ ਸੋਸਾਇਟੀ ਤੋ ਇਲਾਵਾ ਹੋਰ ਵੀ ਨਗਰ ਨਿਵਾਸੀ ਹਾਜ਼ਰ ਸਨ ।

 

 

Leave a Reply

Your email address will not be published. Required fields are marked *

Copyright © All rights reserved. | Newsphere by AF themes.