May 20, 2024

ਇੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਪਰਮਜੀਤ ਕੌਰ ਨੇ ਵਾਈਸ ਚੇਅਰਮੈਨ ਦਾ ਸੰਭਾਲਿਆ ਅਹੁਦਾ

1 min read

ਮੋਗਾ 29 ਅਕਤੂਬਰ (ਮਿੰਟੂ ਖੁਰਮੀ) ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਮੋਗਾ ਦਫ਼ਤਰ ਵਿਖੇ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਪਰਮਜੀਤ ਕੌਰ ਨੇ ਵਾਈਸ ਚੇਅਰਮੈਨ ਵਜੋ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ•, ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਅਤੇ ਕਾਂਗਰਸ ਨੇਤਾ ਰਾਜਵਿੰਦਰ ਕੌਰ ਭਾਗੀਕੇ ਨੇ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਅਤੇ ਸ਼ੁਭ ਕਾਮਨਾਵਾਂ ਵੀ ਦਿੱਤੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰੰ ਉਨ੍ਹਾਂ ਦੇ ਕਾਰਜਭਾਰ ਸੰਭਾਲਣ ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ ਅਤੇ ਮੋਗਾ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ।
ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰੰਗੇਰੀਆਂ ਨੇ ਹਾਜ਼ਰ ਸਮੂਹ ਜ਼ਿਲ੍ਹਾ ਪ੍ਰੀਸ਼ਦ ਮੈਬਰਾਂ ਅਤੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਮੋਗਾ ਦੇ ਵਿਕਾਸ ਲਈ ਹਰ ਸੰਭਵ ਉਪਰਾਲੇ ਕਰਨਗੇ ਅਤੇ ਆਪਣਾ ਬਣਦਾ ਯੋਗਦਾਨ ਵੀ ਪਾਉਣਗੇ। ਉਪ ਚੇਅਰਮੈਨ ਪਰਮਜੀਤ ਕੌਰ ਨੇ ਚੇਅਰਮੈਨ ਇੰਦਰਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਮੋਗਾ ਦੇ ਸੁਧਾਰ ਲਈ ਹਰ ਸੰਭਵ ਯਤਨ ਕਰਨ ਦਾ ਵਿਸਵਾਸ਼ ਵੀ ਦਿਵਾਇਆ।
ਇਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ ਸਮੂਹ ਮੈਬਰ ਚਮਨ ਲਾਲ, ਗੁਰਮੀਤ ਕੌਰ, ਮਨਪ੍ਰੀਤ ਸਿੰਘ, ਹਰਭਜਨ ਸਿੰਘ, ਹਰਦੀਪ ਕੌਰ, ਜਰਨੈਲ ਸਿੰਘ, ਗੁਰਮੇਲ ਸਿੰਘ ਸ਼ਾਮਿਲ ਸਨ। ਇਸ ਮੌਕੇ ਹੋਰਨਾਂ ਤੋ ਇਲਾਵਾ ਲਖਵੀਰ ਸਿੰਘ ਲੱਖਾ, ਹਰਭਜਨ ਸਿੰਘ ਸੋਸ਼ਣ, ਹਰਨੇਕ ਸਿੰਘ, ਜਗਜੀਤ ਸਿੰਘ ਦੌਧਰ, ਸਿੰਦਰਪਾਲ ਸਿੰਘ, ਜਗਤਾਰ ਸਿੰਘ, ਹਰਮੇਲ ਕੌਰ, ਪਰਮਜੀਤ ਕੌਰ ਕਪੂਰੇ, ਪ੍ਰਵੀਨ ਜੈਨ, ਰਾਜਪਾਲ ਸਿੰਘ, ਹਰੀ ਸਿੰਘ, ਸੁਰਜੀਤ ਸਿੰਘ, ਸੁਖਦਰਸ਼ਨ ਸਿੰਘ, ਜਸਵੀਰ ਸਿੰਘ, ਲਾਲ ਸਿੰਘ, ਰਕੇਸ਼ ਕੁਮਾਰ, ਬਲਵਿੰਦਰ ਸਿੰਘ, ਹਰਵਿੰਦਰ ਬੱਬੂ, ਹਰਜਿੰਦਰ ਸਿੰਘ, ਗੁਰਇਕਬਾਲ ਸਿੰਘ, ਜਗਪਾਲ ਸਿੰਘ, ਗੁਰਿੰਦਰਪਾਲ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.