• Fri. Mar 14th, 2025

31 ਮਾਰਚ ਤੱਕ ਰਾਸ਼ਨ ਕਾਰਡ ਦੀ ਈ-ਕੇ.ਵਾਈ.ਸੀ. ਕਰਵਾਉਣੀ ਜਰੂਰੀ, ਨਹੀਂ ਤਾਂ ਬੰਦ ਹੋ ਸਕਦੈ ਰਾਸ਼ਨ

ByJagraj Gill

Mar 14, 2025

ਖੁਰਾਕ ਸਪਲਾਈ ਵਿਭਾਗ ਵੱਲੋਂ ਸਖਤ ਹਦਾਇਤਾਂ ਜਾਰੀ, ਮੋਗਾ ਦੇ ਰਾਸ਼ਨ ਕਾਰਡ ਧਾਰਕ ਕਰਵਾਉਣ ਜਲਦੀ ਆਪਣੀ ਈ-ਕੇ.ਵਾਈ.ਸੀ.-ਡਿਪਟੀ ਕਮਿਸ਼ਨਰ ਸਾਗਰ ਸੇਤੀਆ

ਮੋਗਾ, 14 ਮਾਰਚ

ਜਗਰਾਜ ਸਿੰਘ ਗਿੱਲ 

ਖੁਰਾਕ  ਅਤੇ ਸਿਵਲ ਸਪਲਾਈਜ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ 31 ਮਾਰਚ 2025 ਤੱਕ ਸਤ ਫੀਸਦੀ ਈ-ਕੇ.ਵਾਈ.ਸੀ. ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।
ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੰਜਾਬ ਰਾਜ ਵਿੱਚ ਪਿਛਲੇ ਲਗਭਗ ਇੱਕ ਸਾਲ ਤੋਂ ਲਾਭਪਾਤਰੀਆਂ ਦੀ ਡਿਪੂ ਹੋਲਡਰਾਂ ਵੱਲੋਂ ਈ-ਪੋਸ ਮਸੀ਼ਨਾਂ ਤੇ ਲਾਭਪਾਤਰੀ ਦੇ ਫਿੰਗਰ ਪ੍ਰਿੰਟ ਲੈ ਕੇ ਈ-ਕੇ.ਵਾਈ.ਸੀ. ਕੀਤੀ ਜਾ ਰਹੀ ਹੈ, ਪ੍ਰੰਤੂ ਅਜੇ ਤੱਕ ਵੀ ਬਹੁਤ ਸਾਰੇ ਲਾਭਪਾਤਰੀਆਂ ਵੱਲੋਂ ਆਪਣੀ  ਈ-ਕੇ.ਵਾਈ.ਸੀ. ਨਹੀਂ ਕਰਵਾਈ ਜਾ ਰਹੀ। ਭਾਰਤ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ ਲਾਭਪਾਤਰੀ 31 ਮਾਰਚ 2025 ਤੱਕ ਆਪਣੀ ਈ-ਕੇ.ਵਾਈ.ਸੀ ਨਹੀਂ ਕਰਵਾਉਂਦੇ, ਉਹਨਾਂ ਦਾ ਰਾਸ਼ਨ ਮੁਅੱਤਲ ਕੀਤਾ ਜਾ ਸਕਦਾ ਹੈ। ਇਸ ਲਈ ਸਾਰੇ ਲਾਭਪਾਤਰੀ 31 ਮਾਰਚ 2025 ਤੋਂ ਪਹਿਲਾਂ-ਪਹਿਲਾਂ ਆਪਣੇ ਨੇੜੇ ਦੇ ਕਿਸੇ ਵੀ ਰਾਸ਼ਨ ਡਿਪੂ ਤੇ ਆਪਣਾ ਅਧਾਰ ਕਾਰਡ ਨਾਲ ਲੈ ਕੇ ਈ-ਪੋਸ ਮਸ਼ੀਨ ਤੇ ਫਿੰਗਰ ਪ੍ਰਿੰਟ ਲਗਾ ਕੇ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਕਿ ਉਹਨਾਂ ਨੂੰ ਭਵਿੱਖ ਵਿੱਚ ਰਾਸ਼ਨ ਲੈਣ ਵਿੱਚ ਕੋਈ ਵੀ ਮੁਸ਼ਕਿਲ ਨਾ ਆਵੇ।
ਇਸ ਸਬੰਧ ਵਿੱਚ ਸ਼੍ਰੀਮਤੀ ਗੀਤਾ ਬਿਸ਼ੰਭੂ ਜ਼ਿਲ੍ਹਾ ਕੰਟਰੋਲਰ ਖੁਰਾਕ ਅਤੇ ਸਪਲਾਈਜ ਮੋਗਾ ਵੱਲੋਂ ਦੱਸਿਆ ਕਿ ਇਸ ਸਬੰਧੀ ਸਾਰੇ ਸਹਾਇਕ ਖੁਰਾਕ ਅਤੇ ਸਪਲਾਈਜ ਅਫਸਰਾਂ ਅਤੇ ਖੇਤਰੀ ਅਮਲੇ ਨੂੰ ਮੀਟਿੰਗ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਆਪਣੇ-ਆਪਣੇ ਏਰੀਏ ਦੇ ਰਾਜਨੀਤਿਕ ਅਤੇ ਮੋਹਤਬਰ ਲੋਕਾਂ, ਪਿੰਡਾਂ ਦੇ ਸਰਪੰਚਾਂ, ਕੌਸਲਰਾਂ ਆਦਿ ਨੂੰ ਇਸ ਸਬੰਧੀ ਜਗਰੂਕ ਕਰਦੇ ਹੋਏ ਲਾਭਪਾਤਰੀਆਂ ਦੀ ਸਤ ਫੀਸਦੀ ਈ-ਕੇ.ਵਾਈ.ਸੀ. ਕਰਵਾਉਣੀ ਯਕੀਨੀ ਬਣਾਈ ਜਾਵੇ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *