May 22, 2024

ਮੁੱਖ ਮੰਤਰੀ ਚੰਨੀ ਵੱਲੋਂ ਮੋਗਾ ਦੇ ਰਹਿਣ ਵਾਲੇ ਉੱਘੇ ਪੱਤਰਕਾਰ ਅਮਰ ਸਿੰਘ ਦੀ ਪਤਨੀ ਅਮਰਜੀਤ ਕੌਰ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

1 min read

ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮ੍ਰਿਤਕ ਦੇਹ ਉੱਤੇ ਦੁਸ਼ਾਲਾ ਪਾਇਆ

 

ਮੋਗਾ, 31 ਦਸੰਬਰ (ਜਗਰਾਜ ਸਿੰਘ ਗਿੱਲ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਗਾ ਦੇ ਰਹਿਣ ਵਾਲੇ ਉੱਘੇ ਪੱਤਰਕਾਰ ਅਮਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਅਮਰਜੀਤ ਕੌਰ (85) ਦੇ ਦੇਹਾਂਤ `ਤੇ ਦੁੱਖ ਪ੍ਰਗਟ ਕੀਤਾ ਹੈ, ਜਿਨ੍ਹਾਂ ਦਾ ਅੱਜ ਮੋਗਾ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤੀ ਅਤੇ ਤਿੰਨ ਧੀਆਂ ਛੱਡ ਗਏ ਹਨ।

 

ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ, “ਮੈਨੂੰ ਸ਼੍ਰੀਮਤੀ ਅਮਰਜੀਤ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ ਜੋ ਆਪਣੇ ਪਰਿਵਾਰ ਦੀ ਤਾਕਤ ਸਨ ਅਤੇ ਉਨ੍ਹਾਂ ਦਾ ਆਪਣੇ ਪਤੀ ਅਮਰ ਸਿੰਘ ਦੀ ਸਫਲਤਾ ਪਿੱਛੇ ਵੱਡਾ ਹੱਥ ਸੀ।”

 

ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਕੇ-ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

 

ਅੱਜ ਸ਼ਾਮ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਮੋਗਾ ਦੇ ਗਾਂਧੀ ਰੋਡ ਸਥਿਤ ਸਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਮੋਗਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮ੍ਰਿਤਕ ਦੇਹ ਉੱਤੇ ਦੁਸ਼ਾਲਾ ਪਾਇਆ। ਚਿਤਾ ਨੂੰ ਅਗਨੀ ਅਮਰਜੀਤ ਕੌਰ ਦੀਆਂ ਪੁੱਤਰੀਆਂ ਨੇ ਦਿਖਾਈ। ਇਸ ਮੌਕੇ ਹੋਰ ਕਈ ਸੰਸਥਾਵਾਂ, ਪੱਤਰਕਾਰਾਂ, ਸ਼ਹਿਰ ਵਾਸੀਆਂ ਅਤੇ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਵੀ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.