”ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ”
ਨਾਮੀ ਕੰਪਨੀਆਂ ਕਰਨਗੀਆਂ ਸ਼ਿਰਕਤ, ਵੱਧ ਤੋਂ ਵੱਧ ਬੇਰੋਜ਼ਗਾਰ ਬਣਨ ਮੇਲੇ ਦਾ ਹਿੱਸਾ-ਡਿਪਟੀ ਕਮਿਸ਼ਨਰ
ਮੋਗਾ, 8 ਸਤੰਬਰ
/ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ/
ਪੰਜਾਬ ਸਰਕਾਰ ਵੱਲੋ ”ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ” ਤਹਿਤ ਸਮੁੱਚੇ ਪੰਜਾਬ ਵਿੱਚ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਦਾ ਆਯੋਜਨ ਕਰਵਾ ਕੇ ਬੇਰੋਜਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਮਿਤੀ 9 ਸਤੰਬਰ 2021 ਨੂੰ ਸਰਕਾਰੀ ਆਈ.ਟੀ.ਆਈ ਮੋਗਾ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੋਜ਼ਗਾਰ ਮੇਲੇ ਵਿੱਚ ਸਪੋਰਟਿੰਗ ਗਰੁੱਪ, ਆਰਤੀ ਇੰਟਰਨੈਸ਼ਨਲ ਲਿਮ. ਕੰਪਨੀ, ਚੈੱਕਮੇਟ ਸਕਿਉਰਿਟੀ ਕੰਪਨੀ, ਆਈ.ਸੀ.ਆਈ.ਸੀ.ਆਈ. ਬੈਂਕ, ਮੈਕਿਨ ਰੈਡੀਮੀਜ਼, ਫੋਨਪੇਅ, ਗਰਿੰਡਵੈੱਲ ਨੋਰਟਨ ਬੱਡੀ, ਡਿਕਸਨ ਟੈਕਨੋਲੋਜੀ, ਕਰਾਸ ਲੈਂਡ ਇਮੀਗਰੇਸ਼ਨ ਆਦਿ ਨਾਮੀ ਕੰਪਨੀਆਂ ਸ਼ਿਰਕਤ ਕਰ ਰਹੀਆਂ ਹਨ। ਉਨ੍ਹਾਂ ਬੇਰੋਜ਼ਗਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੋਜ਼ਗਾਰ ਮੇਲੇ ਦਾ ਹਿੱਸਾ ਬਣ ਕੇ ਆਪਣੀ ਯੋਗਤਾ ਅਨੁਸਾਰ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਮੇਲੇ ਸਰਕਾਰ ਦੀਆਂ ਕਰੋਨਾ ਮਹਾਮਾਰੀ ਨਾਲ ਸਬੰਧਤ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਲਗਾਏ ਜਾ ਰਹੇ ਹਨ ਜਿਸ ਵਿੱਚ ਸਮਾਜਿਕ ਦੂਰੀ, ਮਾਸਕ, ਸੈਨੇਟਾਈਜੇਸ਼ਨ ਆਦਿ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਉਮੀਦਵਾਰ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਸਬੰਧੀ ਕੋਈ ਜਾਣਕਾਰੀ ਚਾਹੀਦੀ ਹੈ ਤਾਂ ਉਹ ਰੋਜ਼ਗਾਰ ਬਿਊਰੋ ਮੋਗਾ ਦੇ ਮੋਬਾਇਲ ਸਹਾਇਤਾ ਨੰਬਰ 62392-66860 ਤੇ ਸਪੰਰਕ ਕਰ ਸਕਦੇ ਹਨ।
ਉਨ੍ਹਾਂ ਬੇਰੋਜ਼ਗਾਰਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਆਪਣੀ ਯੋਗਤਾ ਅਨੁਸਾਰ ਰੋਜ਼ਗਾਰ ਪ੍ਰਾਪਤ ਕੀਤਾ ਜਾਵੇ।
ਇਥੇ ਇਹ ਵੀ ਜਿਕਰਯੋਗ ਹੈ ਕਿ 14 ਸਤੰਬਰ 2021 ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਬਾਘਾ ਪੁਰਾਣਾ ਅਤੇ 17 ਸਤੰਬਰ 2021 ਨੂੰ ਬਾਬਾ ਈਸ਼ਰ ਸਿੰਘ ਕਾਲਜ, ਗਗੜਾ (ਕੋਟ ਈਸੇ ਖਾਂ) ਵਿਖੇ ਵੀ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।