ਤਾਜ਼ਾ ਖ਼ਬਰਾਂ

ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਮੋਗਾ ਦਾ ਅਚਨਚੇਤ ਦੌਰਾ

ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਮੋਗਾ ਦਾ ਅਚਨਚੇਤ ਦੌਰਾ

ਮਿਡ ਡੇ ਮੀਲ ਸਮੇਂ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ
ਲਾਭਪਾਤਰੀਆਂ ਨੂੰ ਕਮਿਸ਼ਨ ਦੇ ਸਹਾਇਤਾ ਨੰਬਰ ਬਾਰੇ ਕੀਤਾ ਜਾਗਰੂਕ

ਮੋਗਾ, 02 ਜੁਲਾਈ, ਜਗਰਾਜ ਸਿੰਘ ਗਿੱਲ
ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੇ ਆਰੰਭ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਘੱਲ ਕਲਾਂ (ਕੰਨਿਆ) , ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਘੱਲ ਕਲਾਂ ਅਤੇ ਆਂਗਣਵਾੜੀ ਸੈਂਟਰ ਕੋਡ ਨੰ. 304, 204, 1918-1927 ਦਾ ਨਿਰੀਖਣ ਕੀਤਾ ਗਿਆ। ਉਕਤ ਸਕੂਲਾਂ ਵਿੱਚ ਮਿਡ ਡੇ ਮੀਲ ਸਕੀਮ ਅਤੇ ਅਨਾਜ ਭੰਡਾਰ ਘਰ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਕੂਲਾਂ ਵਿਖੇ ਮਿਡ ਡੇ ਮੀਲ ਦਾ ਪ੍ਰਬੰਧ ਠੀਕ ਪਾਇਆ ਗਿਆ।


ਇਸ ਮੌਕੇ ਮੈਂਬਰ ਚੇਤਨ ਪ੍ਰਕਾਸ਼ ਵਲੋਂ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਮਿਡ ਡੇ ਮੀਲ ਬਣਾਉਣ ਸਮੇਂ ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਕੁੱਕ-ਕਮ-ਹੈਲਪਰਾਂ ਦੇ ਨਹੁੰ ਕੱਟੇ ਹੋਏ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਨਿਰਦੇਸ਼ ਦਿੱਤੇ ਕਿ ਕੁੱਕ-ਕਮ-ਹੈਲਪਰਾਂ ਦਾ ਮੈਡੀਕਲ ਸਮੇਂ ਸਮੇਂ ਤੇ ਕਰਵਾਇਆ ਜਾਵੇ।
ਉਹਨਾਂ ਕਿਹਾ ਕਿ ਸਕੂਲਾਂ ਦੀ ਚੈਕਿੰਗ ਉਪਰੰਤ ਉਪਰੋਕਤ ਲਿਖੇ ਗਏ ਆਂਗਣਵਾੜੀ ਸੈਟਰਾਂ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਸੈਟਰਾਂ ਦਾ ਰਿਕਾਰਡ ਚੈਕ ਕੀਤਾ ਗਿਆ। ਲਾਭਪਾਤਰੀਆਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਨਿਰੀਖਣ ਦੌਰਾਨ ਸੈਂਟਰਾ ਦਾ ਪ੍ਰਬੰਧ ਠੀਕ ਪਾਇਆ ਗਿਆ। ਪ੍ਰੰਤੂ ਦੋ ਸੈਂਟਰ ਕੋਡ ਨੰ. 1919 ਅਤੇ 1920 ਦੇ ਵਰਕਰ ਸੈਂਟਰ ਤੇ ਮੌਜੂਦ ਨਹੀ ਸਨ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਗਈ ਕੀ ਚੈਕ ਕੀਤਾ ਜਾਵੇ ਕਿ, ਕੀ ਵਰਕਰ ਛੁੱਟੀ ਦੇ ਕੇ ਗਏ ਹਨ ਜਾਂ ਨਹੀ ਅਤੇ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ।
ਇਸ ਤੋਂ ਉਪਰੰਤ ਰਾਸ਼ਨ ਡਿਪੂਆਂ ਵਿਖੇ ਚੱਲ ਰਹੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ। ਰਾਸ਼ਨ ਡਿਪੂ ਕੱਚਾ ਦੁਸਾਂਝ ਰੋਡ, ਸ਼ਹੀਦ ਭਗਤ ਸਿੰਘ ਨਗਰ ਪੀਡੀਐਸ ਨੰ.48 ਅਤੇ ਪੀਡੀਐਸ ਨੰ.119, ਨਾਨਕ ਨਗਰ, ਮੋਗਾ ਵਿਖੇ ਕਣਕ ਦੀ ਵੰਡ ਚੱਲ ਰਹੀ ਸੀ। ਮੈਂਬਰ ਵਲੋਂ ਡਿਪੂਆ ਦਾ ਰਿਕਾਰਡ ਚੈਕ ਕੀਤਾ ਗਿਆ ਅਤੇ ਲਾਭਪਾਤਰੀਆ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਇਹਨਾਂ ਡਿਪੂਆ ਤੇ ਸਰਕਾਰ ਵਲੋਂ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਫੂਡ ਕਿੱਟਾ ਦੀ ਵੰਡ ਵੀ ਕੀਤੀ ਜਾ ਰਹੀ ਸੀ। ਇਸ ਤੋਂ ਉਪਰੰਤ ਪੀਡੀਐਸ ਨੰ. 56 ਢੋਲੇਵਾਲ ਰੋਡ, ਧਰਮਕੋਟ ਦੀ ਨਿਰੀਖਣ ਕੀਤਾ ਗਿਆ। ਡਿਪੂ ਤੇ ਕਣਕ ਦੀ ਵੰਡ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਕੀਤੀ ਜਾ ਰਹੀ ਸੀ। ਇਸ ਮੌਕੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਲਾਭਪਾਤਰੀਆ ਵਲੋਂ ਵੰਡ ਸਬੰਧੀ ਸੁਤੰਸ਼ਟੀ ਪ੍ਰਗਟ ਕੀਤੀ ਗਈ।
ਫੂਡ ਕਮਿਸ਼ਨ ਦੇ ਮੈਂਬਰ ਨੇ ਲਾਭਪਾਤਰੀਆ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਦੀ ਜਾਣਕਾਰੀ ਵੀ ਦਿੱਤੀ ਅਤੇ ਨਾਲ ਹੀ ਦੱਸਿਆ ਕਿ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ(ਵਿਕਾਸ) ਕੋਲ ਦਰਜ ਵੀ ਕਰਵਾ ਸਕਦੇ ਹਨ।