ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ 11 ਤੋਂ 17 ਜੁਲਾਈ ਤੱਕ ਦੀ ਕਾਰਵਾਈ ਰਿਪੋਰਟ ਪੇਸ਼ ਕੀਤੀ
37 ਮੁਕੱਦਮੇ ਦਰਜ, 50 ਦੋਸ਼ੀ ਗ੍ਰਿਫਤਾਰ ਕਰਕੇ, 0.389 ਗ੍ਰਾਮ ਹੈਰੋਇਨ, 60 ਕਿੱਲੋਂ ਭੁੱਕੀ ਚੂਰਾ ਪੋਸਤ, 1108 ਨਸ਼ੀਲੀਆਂ ਗੋਲੀਆਂ ਅਤੇ 21700 ਡਰੱਗ ਮਨੀ ਬਰਾਮਦ
ਮੋਗਾ 18 ਜੁਲਾਈ ਜਗਰਾਜ ਸਿੰਘ ਗਿੱਲ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹਾ ਪੁਲਿਸ ਮੋਗਾ ਵੱਲੋ ਜੰਗੀ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਸ਼੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ ਮਿਤੀ 11.07.2026 ਤੋਂ 17.07.2026 ਤੱਕ ਐਨ.ਡੀ.ਪੀ.ਐਸ ਐਕਟ ਦੇ ਕੁੱਲ 37 ਮੁਕੱਦਮੇ ਦਰਜ ਕਰਕੇ 50 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, 0.389 ਗ੍ਰਾਮ ਹੈਰੋਇਨ, 60 ਕਿੱਲੋਂ ਭੁੱਕੀ ਚੂਰਾ ਪੋਸਤ, 1108 ਨਸ਼ੀਲੀਆਂ ਗੋਲੀਆਂ ਅਤੇ 21700/- ਡਰੱਗ ਮਨੀ ਬਰਾਮਦ ਕਰਵਾਈ ਗਈ ਹੈ। ਉਹਨਾਂ ਦੱਸਿਆ ਕਿ ਸਰਾਬ ਦਾ ਧੰਦਾ ਕਰਨ ਵਾਲਿਆ ਖਿਲਾਫ 03 ਮੁਕੱਦਮੇ ਦਰਜ ਕਰਕੇ, 03 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਤੇ ਉਹਨਾ ਪਾਸੋਂ 86.250 ਲੀਟਰ ਸਰਾਬ ਠੇਕਾ, 3.750 ਲੀਟਰ ਨਜਾਇਜ ਸਰਾਬ ਅਤੇ 25.000 ਲੀਟਰ ਲਾਹਣ ਬਰਾਮਦ ਕਰਵਾਈ ਹੈ।ਇਸ ਅਰਸੇ ਦੋਰਾਨ 03 ਪੀ.ਓ ਗ੍ਰਿਫਤਾਰ ਕੀਤੇ ਹਨ ਤੇ ਲੁੱਟ-ਖੋਹ/ਚੋਰੀ ਦੇ 06 ਦੋਸ਼ੀਆ ਨੂੰ ਕਾਬੂ ਕਰਕੇ, ਉਹਨਾ ਪਾਸੋਂ, 01 ਮੋਬਾਇਲ ਫੋਨ, 02 ਮੋਟਰਸਾਈਕਲ ਅਤੇ 01 ਸਕਾਰਪਿਓ ਗੱਡੀ ਬਰਾਮਦ ਕੀਤੀ ਹੈ।
ਐਸ ਐਸ ਪੀ ਨੇ ਆਮ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ। ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੋਰਾਨ ਵੱਖ ਵੱਖ ਗਜਟਿਡ ਅਫਸਰ/ਮੁੱਖ ਅਫਸਰਾਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਪਬਲਿਕ ਨਾਲ 54 ਸੈਮੀਨਾਰ/ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤ ਕੀਤਾ ਗਿਆ, ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਲਗਰਾਂ ਸਬੰਧੀ ਪੁਲਿਸ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।
