
ਮੋਗਾ,ਕੋਟ ਈਸੇ ਖਾਂ (ਜਗਰਾਜ ਸਿੰਘ ਗਿੱਲ)
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ ਚਲਾਈ ਜਾ ਰਹੀ *ਸਿੱਖਿਆ ਕ੍ਰਾਂਤੀ ਲਹਿਰ* ਤਹਿਤ ਅੱਜ ਸ਼ਹੀਦ ਕਰਮਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਨੇਰ (ਮੋਗਾ) ਵਿਖੇ 11ਵੀਂ ਅਤੇ 12ਵੀਂ ਜਮਾਤ ਦੇ 91 ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਉੱਚ ਗੁਣਵੱਤਾ ਵਾਲੇ ਸਕੂਲ ਬੈਗ ਵੰਡੇ ਗਏ। ਇਸ ਸਬੰਧੀ ਕਰਵਾਏ ਗਏ ਵਿਸ਼ੇਸ਼ ਸਮਾਗਮ ਦੀ ਅਗਵਾਈ ਪਿੰਡ ਜਨੇਰ ਦੇ ਸਰਪੰਚ ਸਰਦਾਰ ਪਰਮਿੰਦਰ ਸਿੰਘ ਗਿੱਲ ਅਤੇ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਸਿੰਘ ਭੁੱਲਰ ਨੇ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਰਪੰਚ ਸਰਦਾਰ ਪਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦਿਆਰਥੀਆਂ ਦੀ ਭਲਾਈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਅਹਿਮ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਵਧੀਆ ਕੁਆਲਿਟੀ ਦੇ ਸਕੂਲ ਬੈਗ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ, ਆਪਣੇ ਮਾਪਿਆਂ, ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਪੰਚਾਇਤ ਮੈਂਬਰ ਸਰਦਾਰ ਗੁਰਭੇਜ ਸਿੰਘ, ਸਰਦਾਰ ਬੂਟਾ ਸਿੰਘ, ਸਰਦਾਰ ਅਮਰਜੀਤ ਸਿੰਘ, ਦਰਸ਼ਨ ਸਿੰਘ ਮਿਸਤਰੀ, ਹਰਪ੍ਰੀਤ ਸਿੰਘ ਕਾਲਾ, ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਗੁਰਮੀਤ ਕੌਰ, ਮੈਂਬਰ ਸ੍ਰੀਮਤੀ ਕਿਰਨਜੀਤ ਕੌਰ, ਸਮੂਹ ਗ੍ਰਾਮ ਪੰਚਾਇਤ ਮੈਂਬਰ, ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਸਿੰਘ ਭੁੱਲਰ, ਲੈਕਚਰਾਰ ਸ੍ਰੀਮਤੀ ਸਰੋਜ ਬਾਲਾ, ਲੈਕਚਰਾਰ ਸ੍ਰੀਮਤੀ ਸੀਮਾ ਰਾਣੀ, ਲੈਕਚਰਾਰ ਗੁਰਸ਼ਰਨਪਾਲ ਸਿੰਘ, ਸਰਦਾਰ ਸੁਖਜਿੰਦਰ ਸਿੰਘ ਜੋਸਨ, ਸ੍ਰੀਮਤੀ ਚੰਦਰ ਰੇਖਾ, ਸ੍ਰੀਮਤੀ ਕੁਲਵੀਰ ਕੌਰ, ਸ੍ਰੀਮਤੀ ਰੇਨੂ ਬਾਲਾ, ਸ੍ਰੀਮਤੀ ਅੰਜੂ ਰਾਣੀ, ਮਿਸ ਇਸ਼ਾ, ਸ੍ਰੀਮਤੀ ਜਸਪ੍ਰੀਤ ਕੌਰ, ਸ੍ਰੀਮਤੀ ਪਵਨਦੀਪ ਕੌਰ, ਮਿਸ ਸਿਮਰਨਪ੍ਰੀਤ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
