ਮੈਡਮ ਨੀਲਮ ਅਰੋੜਾ, ਜ਼ਿਲ੍ਹਾ ਤੇ ਸੈਸ਼ਨ ਜੱਜ– ਕਮ – ਚੇਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਸ੍ਰੀ ਸਾਗਰ ਸੇਤੀਆ, ਡਿਪਟੀ ਕਮਿਸ਼ਨਰ ਮੋਗਾ ਨਿਹਾਲ ਸਿੰਘ ਵਾਲਾ ਵਿਖੇ ਬੂਟਾ ਲਗਾਉਂਦੇ ਹੋਏ।
ਸ਼ੈਸ਼ਨ ਜੱਜ ਵੱਲੋਂ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਸਮਾਜ ਲਈ ਸਰਗਰਮ ਭੂਮਿਕਾ ਦਾ ਸੱਦਾ
ਮੋਗਾ 21 ਅਗਸਤ ਜਗਰਾਜ ਸਿੰਘ ਗਿੱਲ
ਜ਼ਿਲ੍ਹਾ ਤੇ ਸੈਸ਼ਨ ਜੱਜ– ਕਮ – ਚੇਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੀਲਮ ਅਰੋੜਾ ਦੀ ਅਗਵਾਈ ਹੇਠ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਵ ਦੇ ਹੁਕਮਾਂ ਅਨੁਸਾਰ ਚਲਾਈ ਜਾ ਰਹੀ ਟ੍ਰੀ ਪਲਾਂਟੇਸ਼ਨ ਮੁਹਿੰਮ ਦੇ ਤਹਿਤ ਵਾਤਾਵਰਣ ਨੂੰ ਸਵੱਛ ਅਤੇ ਹਰਿਆ – ਭਰਿਆ ਰੱਖਣ ਲਈ ਜੁਡੀਸ਼ੀਅਲ ਕੋਰਟਸ ਕੰਪਲੈਕਸ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਬੂਟੇ ਲਗਾਏ ਗਏ।

ਸਬ ਡਵੀਜਨ ਨਿਹਾਲ ਸਿੰਘ ਵਾਲਾ ਵਿਖੇ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ– ਕਮ – ਚੇਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਸ੍ਰੀ ਸਾਗਰ ਸੇਤੀਆ, ਡਿਪਟੀ ਕਮਿਸ਼ਨਰ, ਮੋਗਾ, ਸਿਮਰਨ ਸਿੰਘ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਗਗਨਦੀਪ, ਐੱਸ.ਡੀ.ਐੱਮ, ਨਿਹਾਲ ਸਿੰਘ ਵਾਲਾ, ਸ਼ਿਵਾਂਗੀ ਸਾਂਗਰ ਸਬ ਡਵੀਜਨਲ ਜੁਡੀਸ਼ੀਅਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ, ਪ੍ਰਭਜੀਤ ਕੌਰ ਸਿਵਲ ਜੱਜ (ਜੂਨੀਅਰ ਡਵੀਜਨ), ਨਿਹਾਲ ਸਿੰਘ ਵਾਲਾ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ, ਨਿਹਾਲ ਸਿੰਘ ਵਾਲਾ ਵੱਲੋਂ ਪੌਦੇ ਲਗਾਏ ਗਏ।

ਸਬ ਡਵੀਜਨ ਬਾਘਾਪੁਰਾਣਾ ਵਿਖੇ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ– ਕਮ – ਚੇਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਸਿਮਰਨ ਸਿੰਘ, ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਮਿਸ ਪਾਰੁਲ ਸਬ ਡਵੀਜਨਲ ਜੁਡੀਸ਼ੀਅਲ ਮੈਜਿਸਟ੍ਰੇਟ ਬਾਘਾਪੁਰਾਣਾ, ਵਿਜੇ ਕੁਮਾਰ ਸਿਵਲ ਜੱਜ (ਜੂਨੀਅਰ ਡਵੀਜਨ) ਬਾਘਾਪੁਰਾਣਾ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ ਬਾਘਾਪੁਰਾਣਾ ਵੱਲੋਂ ਬੂਟੇ ਲਗਾਏ ਗਏ
ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ– ਕਮ – ਚੇਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਬੂਟੇ ਲਗਾਉਣ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਵੱਖ-ਵੱਖ ਕਿਸਮ ਦੇ ਪ੍ਰਦੂਸ਼ਣਾਂ ਬਾਰੇ ਵੀ ਜਾਗਰੂਕ ਕੀਤਾ ਜਿਸ ਵਿੱਚ ਖ਼ਾਸ ਤੌਰ ‘ਤੇ ਪਲਾਸਟਿਕ ਸਮੱਗਰੀ ਦੇ ਅਤਿਅਧਿਕ ਇਸਤੇਮਾਲ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਖਾਸ ਜ਼ੋਰ ਦਿੱਤਾ ।
