Moga

ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਤਹਿਤ ਸੀ.ਐਚ.ਸੀ. ਕੋਟ ਈਸੇ ਖਾਂ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਸਿਹਤ ਕੈਂਪ ਲਗਾਇਆ

ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਤਹਿਤ ਸੀ.ਐਚ.ਸੀ. ਕੋਟ ਈਸੇ ਖਾਂ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਸਿਹਤ ਕੈਂਪ ਲਗਾਇਆ

ਆਯੁਰਵੈਦਿਕ ਅਤੇ ਹੋਮਿਓਪੈਥਿਕ ਸਿਹਤ ਕੈਂਪ ਦਾ ਰੀਬਨ ਕੱਟ ਕੇ ਉਦਘਾਟਨ ਕਰਦੇ ਐਸ.ਐਮ.ਓ. ਡਾ. ਸੁਖਪ੍ਰੀਤ ਸਿੰਘ ਬਰਾੜ।

 

3 ਸਤੰਬਰ,ਕੋਟ ਈਸੇ ਖਾਂ

(ਜਗਰਾਜ ਸਿੰਘ ਗਿੱਲ, ਗੁਰਪ੍ਰਸਾਦ ਸਿੰਘ ਸਿੱਧੂ)

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਤਹਿਤ ਅਤੇ ਆਯੂਸ਼ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਕੋਟ ਈਸੇ ਖਾਂ ਵਿਖੇ ਇੱਕ ਵਿਸ਼ੇਸ਼ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਸਿਹਤ ਕੈਂਪ ਲਗਾਇਆ ਗਿਆ।

ਇਸ ਸਿਹਤ ਕੈਂਪ ਦਾ ਉਦਘਾਟਨ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਡਾ. ਸੁਖਪ੍ਰੀਤ ਸਿੰਘ ਬਰਾੜ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਸੇਵਾਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਬਿਹਤਰ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ।

 

ਡਾ. ਸੁਖਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਆਯੂਸ਼ ਵਿਭਾਗ ਦੇ ਸਹਿਯੋਗ ਨਾਲ ਆਯੁਰਵੈਦਿਕ ਅਤੇ ਹੋਮਿਓਪੈਥਿਕ ਇਲਾਜ ਪ੍ਰਣਾਲੀਆਂ ਰਾਹੀਂ ਲੋਕਾਂ ਨੂੰ ਸਿਹਤ ਸਬੰਧੀ ਸੇਵਾਵਾਂ ਅਤੇ ਜਾਗਰੂਕਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਮੁਫ਼ਤ ਸਿਹਤ ਕੈਂਪ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਮੇਂ-ਸਮੇਂ ‘ਤੇ ਲਗਾਏ ਜਾਂਦੇ ਮੁਫ਼ਤ ਮੈਡੀਕਲ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।

 

ਇਸ ਮੌਕੇ ਐਚ.ਐਮ.ਓ. ਡਾ. ਰਣਜੀਤ ਸਿੰਘ, ਏ.ਐਮ.ਓ. ਡਾ. ਸਿਮਰਜੀਤ ਕੌਰ, ਏ.ਐਮ.ਓ. ਡਾ. ਸੁਰੇਸ਼ ਵਰਮਾ, ਡਿਸਪੈਂਸਰ (ਫਾਰਮਾਸਿਸਟ) ਰਾਜਵਿੰਦਰ ਸਿੰਘ, ਗੁਰਜਿੰਦਰ ਸਿੰਘ, ਮਨਦੀਪ ਸਿੰਘ, ਰਾਜ ਕੁਮਾਰ, ਅਮਨਦੀਪ ਸਿੰਘ, ਹਰਜਿੰਦਰ ਸਿੰਘ, ਮਨਪ੍ਰੀਤ ਸਿੰਘ,ਲਖਵੰਤ ਕੌਰ ਤੋਂ ਇਲਾਵਾ ਸੀ.ਐਚ.ਸੀ. ਕੋਟ ਈਸੇ ਖਾਂ ਦਾ ਸਮੂਹ ਸਟਾਫ ਹਾਜ਼ਰ ਰਿਹਾ।

ਕੈਂਪ ਦੌਰਾਨ ਲੋਕਾਂ ਨੂੰ ਆਯੁਰਵੈਦਿਕ ਅਤੇ ਹੋਮਿਓਪੈਥਿਕ ਇਲਾਜ ਪ੍ਰਣਾਲੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਿਹਤ ਪ੍ਰਤੀ ਜਾਗਰੂਕ ਕੀਤਾ ਗਿਆ। ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਅਤੇ ਆਯੂਸ਼ ਵਿਭਾਗ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।