ਰਾਜਨੀਤੀ

ਵਾਰਡ ਨੰਬਰ 11 ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ/ਕੌਂਸਲਰ ਸਿਮਰਨਜੀਤ ਕੌਰ

ਵਾਰਡ ਨੰਬਰ 11 ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ/ਕੌਂਸਲਰ ਸਿਮਰਨਜੀਤ ਕੌਰ

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਜੀ ਰਹਿਨੁਮਾਈ ਹੇਠਾ

ਗਲੀ ਚ ਪਾਈਪਾਂ ਪਾਉਣ ਦਾ ਕੰਮ ਮੁਕੰਮਲ, ਇੰਟਰਲੌਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਮੋਗਾ (ਜਗਰਾਜ ਸਿੰਘ ਗਿੱਲ): ਵਾਰਡ ਨੰਬਰ 11 ਦੇ ਗਲੋਟੀ ਰੋਡ ਸਥਿਤ ਸਵ. ਬਲਦੇਵ ਸਿੰਘ ਜੇ.ਈ. ਵਾਲੀ ਗਲੀ ਵਿੱਚ ਵਿਕਾਸ ਕਾਰਜ ਬਹੁਤ ਤੇਜ਼ੀ ਨਾਲ ਚੱਲ ਰਹੇ ਹਨ। ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਮੁੱਖ ਰੱਖਦਿਆਂ ਇਸ ਗਲੀ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਕਰਵਾਇਆ ਜਾ ਰਿਹਾ ਹੈ।

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਜੀ ਰਹਿਨੁਮਾਈ ਹੇਠਾਂ ਵਿਕਾਸ ਕਾਰਜਾਂ ਵਿੱਚ ਵਾਧਾ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਨੰਬਰ 11 ਦੀ ਕੌਂਸਲਰ ਸਿਮਰਨਜੀਤ ਕੌਰ (ਪਤਨੀ ਬਿਕਰਮਜੀਤ ਸ਼ਰਮਾ ਬਿੱਲਾ) ਨੇ ਦੱਸਿਆ ਕਿ ਗਲੀ ਵਿੱਚ ਪਾਈਪਾਂ ਪਾਉਣ ਦਾ ਕੰਮ ਸਫਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਹੁਣ ਅਗਲੇ ਪੜਾਅ ਤਹਿਤ ਇੰਟਰਲੌਕ ਟਾਈਲਾਂ ਪੱਟ ਕੇ ਉਨ੍ਹਾਂ ਨੂੰ ਦੁਬਾਰਾ ਸੁਚੱਜੇ ਢੰਗ ਨਾਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਵਾਰਡ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਇਸ ਕੰਮ ਦੇ ਪੂਰਾ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਹੋ ਰਹੀ ਮੁਸ਼ਕਿਲ ਤੋਂ ਵੱਡੀ ਰਾਹਤ ਮਿਲੇਗੀ। ਕੌਂਸਲਰ ਨੇ ਭਰੋਸਾ ਦਿੱਤਾ ਕਿ ਇਸ ਕਾਰਜ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।