Moga

ਪੱਤਰਕਾਰ ਸਰਬਜੀਤ ਸਿੰਘ ਰੌਲੀ ਨੂੰ ਸਦਮਾ ਪਿਤਾ ਦਾ ਦੇਹਾਂਤ

ਪੱਤਰਕਾਰ ਸਰਬਜੀਤ ਸਿੰਘ ਰੌਲੀ ਨੂੰ ਸਦਮਾ ਪਿਤਾ ਦਾ ਦੇਹਾਂਤ

ਮੋਗਾ, 5 ਅਕਤੂਬਰ (ਜਗਰਾਜ ਸਿੰਘ ਗਿੱਲ): ਪੱਤਰਕਾਰ ਸਰਬਜੀਤ ਸਿੰਘ ਰੌਲੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਸ. ਮਲਕੀਤ ਸਿੰਘ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਸ. ਮਲਕੀਤ ਸਿੰਘ ਜੀ ਦਾ ਅੰਤਿਮ ਸੰਸਕਾਰ 6 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਪਿੰਡ ਰੌਲੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਇਸ ਦੁੱਖ ਦੀ ਘੜੀ ਵਿੱਚ ਸਮੂਹ ਪੱਤਰਕਾਰ ਭਾਈਚਾਰੇ, ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਆਗੂਆਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਨਿਹਾਲ ਸਿੰਘ ਭੁੱਲਰ, ਸੰਜੀਤ ਸਿੰਘ ਸਨੀ ਗਿੱਲ, ਖਣਮੁੱਖ ਭਾਰਤੀ ਪੱਤੋ, ਰਾਜਵਿੰਦਰ ਸਿੰਘ ਧਰਮਕੋਟ, ਜਥੇਦਾਰ ਤੀਰਥ ਸਿੰਘ ਮਾਹਲਾ, ਸ. ਬਰਜਿੰਦਰ ਸਿੰਘ ਮੱਖਣ ਬਰਾੜ, ਸੁਰਜੀਤ ਸਿੰਘ ਲੋਹਾਰਾ ਪ੍ਰਧਾਨ ਐਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਧਰਮਕੋਟ, ਸਾਬਕਾ ਚੇਅਰਮੈਨ ਸ. ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਰਜਿੰਦਰ ਸਿੰਘ ਡੱਲਾ, ਬਾਬਾ ਹਰਵਿੰਦਰ ਸਿੰਘ ਰੌਲੀ ਅਤੇ ਅੰਗਰੇਜ਼ ਸਿੰਘ ਸੰਘਾ ਸਮੇਤ ਹੋਰਨਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।

ਇਸੇ ਤਰ੍ਹਾਂ ਪ੍ਰੈਸ ਕਲੱਬ ਕੋਟ ਈਸੇ ਖਾਂ ਸਬ ਡਿਵੀਜ਼ਨ ਧਰਮਕੋਟ (ਰਜਿ.) ਮੋਗਾ ਦੇ ਪ੍ਰਧਾਨ ਜਗਰਾਜ ਸਿੰਘ ਗਿੱਲ ਵੱਲੋਂ ਵੀ ਪੱਤਰਕਾਰ ਸਰਬਜੀਤ ਸਿੰਘ ਰੌਲੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਪੱਤਰਕਾਰ ਭਾਈਚਾਰਾ ਪਰਿਵਾਰ ਦੇ ਨਾਲ ਖੜ੍ਹਾ ਹੈ।