ਅਬ ਕੀ ਬਾਰ 400 ਕੇ ਪਾਰ, ਰਾਹੁਲ ਗਾਂਧੀ ਕੀ ਸਰਕਾਰ
ਮੋਗਾ,ਧਰਮਕੋਟ, ਅਕਤੂਬਰ ਜਗਰਾਜ ਸਿੰਘ ਗਿੱਲ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਪਰਗਟ ਸਿੰਘ ਨੂੰ ਮਿਲਣ ਨਾਲ ਪਾਰਟੀ ਅੰਦਰ ਨਵੀਂ ਮਜ਼ਬੂਤੀ ਅਤੇ ਇੱਕਜੁੱਟਤਾ ਆਵੇਗੀ, ਇਹ ਪ੍ਰਗਟਾਵਾ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਸਰਦਾਰ ਲਾਭ ਸਿੰਘ ਆਹਲੂਵਾਲੀਆ ਅਤੇ ਬਲਾਕ ਪ੍ਰਧਾਨ ਕਾਂਗਰਸ ਪਾਰਟੀ ਧਰਮਕੋਟ ਕੁਲਵਿੰਦਰ ਸਿੰਘ ਬੱਡੂਵਾਲਾ ਨੇ ਸਾਂਝੇ ਬਿਆਨ ਰਾਹੀਂ ਕੀਤਾ।
ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਮਿਲੇਗੀ ਅਤੇ ਆਗੂਆਂ ਅਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਲੋਕਾਂ ’ਚ ਜਾਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਆਗੂ ਅਤੇ ਵਰਕਰ ਪੰਜਾਬ ਦੇ ਲੋਕਾਂ ਨਾਲ ਜੁੜ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਮੁੱਦਿਆਂ ਨੂੰ ਉਨ੍ਹਾਂ ਤੱਕ ਪਹੁੰਚਾਏਗਾ।ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਚੋਣਾਂ ’ਚ ਪਾਰਟੀ ਨੂੰ ਭਾਰੀ ਸਮਰਥਨ ਮਿਲੇਗਾ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਨ੍ਹਾਂ ਚੋਣਾਂ ਦੌਰਾਨ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਧਰਮਕੋਟ ਹਲਕੇ ਤੋਂ ਕਾਂਗਰਸ ਪਾਰਟੀ ਦਾ ਕੈਂਡੀਡੇਟ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ।ਅੰਤ ਵਿੱਚ ਉਨ੍ਹਾਂ ਕਿਹਾ ਕਿ
ਅਬ ਕੀ ਬਾਰ 400 ਕੇ ਪਾਰ, ਰਾਹੁਲ ਗਾਂਧੀ ਕੀ ਸਰਕਾਰ
