ਵੋਟਰ ਸੂਚੀਆਂ ਵਿੱਚ ਆਪਣਾ ਨਾਮ ਚੈੱਕ ਕਰ ਸਕਦੇ ਨੇ ਲੋਕ– ਡਿਪਟੀ ਕਮਿਸ਼ਨਰ ਸਾਗਰ ਸੇਤੀਆ
ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਅਤੇ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਤੱਕ ਦੀਆਂ ਵੋਟਰ ਸੂਚੀਆਂ ਨਿਰੀਖਣ ਲਈ ਉਪਲਬਧ
ਮੋਗਾ, 12 ਨਵੰਬਰ ਜਗਰਾਜ ਸਿੰਘ ਗਿੱਲ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਗਰ ਸੇਤੀਆ ਨੇ ਨਗਰ ਕੌਂਸਲ ਧਰਮਕੋਟ ਅਤੇ ਬਾਘਾ ਪੁਰਾਣਾ ਦੀਆਂ ਚੋਣਾਂ-2026 ਦੇ ਮੱਦੇਨਜ਼ਰ ਦੋਵਾਂ ਸ਼ਹਿਰਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਚੈੱਕ ਕਰ ਸਕਦੇ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਦੀਆਂ ਵਾਰਡ ਵਾਈਜ਼ ਵੋਟਰ ਸੂਚੀਆਂ ਆਮ ਲੋਕਾਂ ਦੇ ਨਿਰੀਖਣ ਲਈ ਉਪਲਬਧ ਕਰਵਾਈਆਂ ਗਈਆਂ ਹਨ। ਇਹ ਸੂਚੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਦੇ ਸਤਲੁਜ ਬਲਾਕ ਦੀ ਦੂਜੀ ਮੰਜ਼ਿਲ ‘ਤੇ ਸਥਿਤ ਕਮਰਾ ਨੰਬਰ 203, ਇਲੈਕਸ਼ਨ ਸੈੱਲ ਅਤੇ ਨਗਰ ਕੌਂਸਲ ਧਰਮਕੋਟ ਦੇ ਦਫ਼ਤਰ ਵਿਖੇ ਕਮਰਾ ਨੰਬਰ 20, ਇਲੈਕਸ਼ਨ ਸ਼ਾਖਾ ਅਤੇ ਕਾਰਜ ਸਾਧਕ ਅਫ਼ਸਰ ਦੇ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਦੇਖੀਆਂ ਜਾ ਸਕਦੀਆਂ ਹਨ।
ਇਸੇ ਤਰ੍ਹਾਂ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਤੱਕ ਦੀਆਂ ਵਾਰਡ ਵਾਈਜ਼ ਵੋਟਰ ਸੂਚੀਆਂ ਵੀ ਆਮ ਲੋਕਾਂ ਦੇ ਨਿਰੀਖਣ ਲਈ ਉਪਲਬਧ ਹਨ। ਇਹ ਸੂਚੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਦੇ ਸਤਲੁਜ ਬਲਾਕ ਦੀ ਦੂਜੀ ਮੰਜ਼ਿਲ ‘ਤੇ ਸਥਿਤ ਕਮਰਾ ਨੰਬਰ 203, ਇਲੈਕਸ਼ਨ ਸੈੱਲ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਦਫ਼ਤਰ ਵਿਖੇ ਕਮਰਾ ਨੰਬਰ 6, ਇਲੈਕਸ਼ਨ ਸੈੱਲ ਅਤੇ ਕਾਰਜ ਸਾਧਕ ਅਫ਼ਸਰ ਦੇ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਦੇਖੀਆਂ ਜਾ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੋਵਾਂ ਸ਼ਹਿਰਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਥਾਨਾਂ ‘ਤੇ ਜਾ ਕੇ ਵੋਟਰ ਸੂਚੀਆਂ ਵਿੱਚ ਆਪਣਾ ਅਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਨਾਮ ਚੈੱਕ ਕਰ ਸਕਦੇ ਹਨ । ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਨਾਗਰਿਕ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਬੇਹੱਦ ਮਹੱਤਵਪੂਰਨ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
