ਸਰਕਾਰ

ਮੱਖਣ ਬਰਾੜ, ਨਿਹਾਲ ਸਿੰਘ ਭੁੱਲਰ ਅਤੇ ਸੁਰਜੀਤ ਸਿੰਘ ਲੋਹਾਰਾ ਵੱਲੋਂ ਅਕਾਲੀ, ਭਾਜਪਾ ਗੱਠਜੋੜ ਦੇ ਫੈਸਲੇ ਦਾ ਸਵਾਗਤ

ਮੱਖਣ ਬਰਾੜ, ਨਿਹਾਲ ਸਿੰਘ ਭੁੱਲਰ ਅਤੇ ਸੁਰਜੀਤ ਸਿੰਘ ਲੋਹਾਰਾ ਵੱਲੋਂ ਅਕਾਲੀ, ਭਾਜਪਾ ਗੱਠਜੋੜ ਦੇ ਫੈਸਲੇ ਦਾ ਸਵਾਗਤ

ਪੰਜਾਬ ਦੀ ਸਿਆਸਤ ਨੇ ਬਦਲਿਆ ਰੁੱਖ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨਾਲ ਨਵੀਂ ਸਿਆਸੀ ਦਿਸ਼ਾ ਤੈਅ ਹੋਵੇਗੀ

ਕੋਟ ਈਸੇ ਖਾਂ,ਜਗਰਾਜ ਸਿੰਘ ਗਿੱਲ

ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਨਵਾਂ ਰੁੱਖ ਲੈ ਸਕਦੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਸਿਆਸੀ ਸਮੀਕਰਨਾਂ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।ਇਸ ਸਬੰਧੀ ਮੱਖਣ ਬਰਾੜ ਇੰਚਾਰਜ ਹਲਕਾ ਧਰਮਕੋਟ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਸੁਰਜੀਤ ਸਿੰਘ ਲੋਹਾਰਾ ਪ੍ਰਧਾਨ ਐਸ.ਸੀ. ਵਿੰਗ ਹਲਕਾ ਧਰਮਕੋਟ ਨੇ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਦਿਸ਼ਾ ਤੈਅ ਕਰਨ ਵਾਲਾ ਕਦਮ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝ ਪੰਜਾਬ ਦੇ ਵਿਕਾਸ, ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਵਿੱਚ ਮਜ਼ਬੂਤ ਸਿਆਸੀ ਵਿਕਲਪ ਖੜ੍ਹਾ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਅਜਿਹੀ ਸਿਆਸੀ ਸੋਚ ਅਤੇ ਮਜ਼ਬੂਤ ਅਗਵਾਈ ਦੀ ਲੋੜ ਹੈ, ਜੋ ਸੂਬੇ ਦੇ ਵਿਕਾਸ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀਆਂ ਸਮੱਸਿਆਵਾਂ, ਵਪਾਰੀਆਂ ਦੇ ਹਿੱਤ ਅਤੇ ਹਰ ਵਰਗ ਦੀਆਂ ਉਮੀਦਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰੇ। ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਕਰੇਗਾ ਅਤੇ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਬਿਹਤਰੀ, ਤਰੱਕੀ ਅਤੇ ਖੁਸ਼ਹਾਲੀ ਲਈ ਇੱਕ ਮਜ਼ਬੂਤ ਸਿਆਸੀ ਬਦਲਾਅ ਦੀ ਉਮੀਦ ਰੱਖਦੇ ਹਨ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ ਅਤੇ ਇਸ ਨਾਲ ਪੰਜਾਬ ਦੀ ਸਿਆਸਤ ਵਿੱਚ ਨਵਾਂ ਰੁੱਖ ਬਦਲਣ ਦੀਆਂ ਸੰਭਾਵਨਾਵਾਂ ਹੋਰ ਮਜ਼ਬੂਤ ਹੋਣਗੀਆਂ।