ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਵੱਡੀ ਤਬਦੀਲੀ: 1 ਜੁਲਾਈ ਤੋਂ ਪਹਿਲਾਂ ਵਾਂਗ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਦਫ਼ਤਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਵੱਡੀ ਤਬਦੀਲੀ: 1 ਜੁਲਾਈ ਤੋਂ ਪਹਿਲਾਂ ਵਾਂਗ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਦਫ਼ਤਰ

 

ਚੰਡੀਗੜ੍ਹ:(ਬਿਉਰੋ)

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ (ਪ੍ਰਸੋਨਲ ਪਾਲਿਸੀ-3 ਸ਼ਾਖਾ) ਵੱਲੋਂ ਜਾਰੀ ਕੀਤੇ ਗਏ ਇੱਕ ਸਰਕਾਰੀ ਪੱਤਰ ਮੁਤਾਬਕ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਸਮੇਂ ਵਿੱਚ ਇੱਕ ਵਾਰ ਫਿਰ ਵੱਡੀ ਤਬਦੀਲੀ ਕੀਤੀ ਗਈ ਹੈ।

ਸਰਕਾਰ ਵੱਲੋਂ ਲਏ ਗਏ ਤਾਜ਼ਾ ਫੈਸਲੇ ਅਨੁਸਾਰ, ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਮਿਤੀ 01.07.2026 (ਦਿਨ ਬੁੱਧਵਾਰ) ਤੋਂ ਪਹਿਲਾਂ ਦੀ ਤਰ੍ਹਾਂ ਹੀ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰ ਦਿੱਤਾ ਗਿਆ ਹੈ।

ਗਰਮੀ ਕਾਰਨ ਬਦਲਿਆ ਗਿਆ ਸੀ ਸਮਾਂ

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵਧ ਰਹੀ ਭਿਆਨਕ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਪਹਿਲਾਂ ਇੱਕ ਫੈਸਲਾ ਲਿਆ ਗਿਆ ਸੀ, ਜਿਸ ਤਹਿਤ ਮਿਤੀ 25.05.2026 ਤੋਂ ਅਗਲੇ ਹੁਕਮਾਂ ਤੱਕ ਚੰਡੀਗੜ੍ਹ ਅਤੇ ਪੰਜਾਬ ਸਥਿਤ ਸਮੂਹ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ ਦਾ ਸਮਾਂ ਸਵੇਰੇ 07:30 ਵਜੇ ਤੋਂ ਦੁਪਹਿਰ 01:30 ਵਜੇ ਤੱਕ ਕੀਤਾ ਗਿਆ ਸੀ।

ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼

ਪ੍ਰਸੋਨਲ ਵਿਭਾਗ ਦੇ ਅਧੀਨ ਸਕੱਤਰ ਵੱਲੋਂ ਜਾਰੀ ਇਸ ਪੱਤਰ (ਪਿੱਠ ਅੰਕਣ ਨੰ: 10/02/2023-1ਪੀ.ਪੀ.3/ 344-345, ਮਿਤੀ 26/06/2026) ਰਾਹੀਂ ਸਮੂ