• Sat. Nov 23rd, 2024

Asi ਨੇ ਜੜਿਆ ਮੋਗਾ ਦੇ ਡਿਪਟੀ ਮੇਅਰ ਦੇ ਥੱਪੜ ਮਾਮਲਾ ਵਧਿਆ

ByJagraj Gill

Sep 23, 2021

ਮੋਗਾ: ਮੋਗਾ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਲੁਧਿਆਣਾ ਪੁਲਿਸ ਦੇ ਏ ਐਸ ਆਈ ਨੇ ਮੋਗਾ ਦੇ ਡਿਪਟੀ ਮੇਅਰ ਦੇ ਹੀ ਥੱਪੜ ਜੜ ਦਿੱਤਾ।ਇਸ ਘਟਨਾ ਮਗਰੋਂ ਵੀਡੀਆ ਅੱਗ ਵਾਂਗ ਫੈਲ ਗਿਆ ਅਤੇ ਲੋਕ ਲੁਧਿਆਣਾ ਪੁਲਿਸ ਮੁਲਾਜ਼ਮਾਂ ਦਾ ਵਿਰੋਧ ਕਰਨ ਲਈ ਇਕੱਠੇ ਹੋ ਗਏ। ਅਸਲ ਵਿੱਚ ਲੁਧਿਆਣਾ ਪੁਲਿਸ ਇੱਕ ਚੋਰੀ ਦਾ ਮੋਟਰਸਾਈਕਲ ਰਿਕਵਰ ਕਰਨ ਲਈ ਮੋਗਾ ਆਈ ਸੀ।ਇਸ ਦੌਰਾਨ ਲੁਧਿਆਣਾ ਪੁਲਿਸ ਦੇ ਏ ਐਸ ਆਈ ਕੁਲਦੀਪ ਸਿੰਘ ਨੇ ਮੋਗਾ ਦੇ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਥੱਪੜ ਮਾਰ ਦਿੱਤਾ।ਇਸ ਮਗਰੋਂ ਮੋਗਾ ਵਾਸੀ ਲੁਧਿਆਣਾ ਪੁਲਿਸ ਦਾ ਘਿਰਾਓ ਕਰਨ ਲਈ ਇਕੱਠੇ ਹੋ ਗਏ।ਸਥਿਤੀ ਨੂੰ ਵੇਖਦੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ।

ਥੱਪੜ ਮਾਰਨ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਅਤੇ ਤੇਜ਼ੀ ਨਾਲ ਵਾਈਰਲ ਵੀ ਹੋ ਗਈ।ਹੁਣ ਵੇਖਣਾ ਹੋਏਗਾ ਇਸ ਮਾਮਲੇ ਵਿੱਚ ਅਗੇ ਕੀ ਕਾਰਵਾਈ ਕੀਤੀ ਜਾਂਦੀ ਹੈ। ਕੁਲਦੀਪ ਸਿੰਘ ਲੁਧਿਆਣਾ ਦੇ ਡਵੀਜ਼ਨ ਨੰਬਰ 5 ਵਿੱਚ ਤਾਇਨਾਤ ਹੈ।

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *