ਹੁਣ ਸੇਵਾ ਕੇਂਦਰਾਂ ਵਿਖੇ ਹੋ ਸਕੇਗੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਰਜਿਸਟ੍ਰੇਸ਼ਨ

ਰਜਿਸਟ੍ਰੇਸ਼ਨ ਦਾ ਕੰਮ ਜਲਦੀ ਮੁਕੰਮਲ ਕਰਨ ਲਈ, ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ ਕੀਤੀ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ
ਕਿਹਾ !ਹਰੇਕ ਯੋਗ ਮਹਿਲਾ ਯੋਜਨਾ ਲਵੇ ਲਾਭ
ਮੋਗਾ, 24 ਜੂਨ,  ਜਗਰਾਜ ਸਿੰਘ ਗਿੱਲ 
ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਤੇਜੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਵਿੱਚ ਵੀ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ  ਤਾਂ ਜੋ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ 1 ਜੁਲਾਈ 2026 ਤੋਂ ਉਹਨਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਭੇਜੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਜ਼ਰੂਰ  ਕਰਵਾਈ ਜਾਵੇ।ਹੁਣ ਯੋਗ ਮਹਿਲਾਵਾਂ ਸੇਵਾ ਕੇਂਦਰਾਂ ਜਰੀਏ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਸੇਵਾ ਕੇਂਦਰਾਂ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਲਿਖਤੀ ਤੌਰ ਤੇ ਸੂਚਨਾ ਨੂੰ ਸੇਵਾ ਕੇਂਦਰਾਂ ਦੇ ਬਾਹਰ ਪ੍ਰਕਾਸ਼ਿਤ ਕਰਨਾ ਯਕੀਨੀ ਬਣਾਇਆ ਜਾਵੇ, ਅਤੇ ਇਸ ਸਬੰਧੀ ਰਜਿਸਟ੍ਰੇਸ਼ਨ ਦਾ ਕੰਮ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ ।

Leave a Reply

Your email address will not be published. Required fields are marked *