• Fri. Nov 22nd, 2024

ਅੱਜ 35 ਮਰੀਜ਼ਾਂ ਨੇ ਕਰੋਨਾ ‘ਤੇ ਹਾਸਲ ਕੀਤੀ ਜਿੱਤ

ByJagraj Gill

Sep 27, 2020

ਮਿਸ਼ਨ ਫਤਹਿ ਦੀਆਂ ਹਦਾਇਤਾਂ ਦੀ ਪਾਲਣਾ ਅਤੀ ਜ਼ਰੂਰੀ-ਸਿਵਲ ਸਰਜਨ

ਮੋਗਾ 27 ਸਤੰਬਰ /ਜਗਰਾਜ ਗਿੱਲ, ਮਨਪ੍ਰੀਤ ਮੋਗਾ/

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 3 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 366 ਹੋ ਗਈ ਹੈ ਜਿੰਨਾਂ ਵਿੱਚੋ 324 ਕੇਸਾਂ ਨੂੰ ਹੋਮ ਆਈਸੋਲੇਸਟ, 11 ਕੇਸਾਂ ਨੂੰ ਲੈਵਲ 1 ਅਤੇ 26 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 39692 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 37044 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 430 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 466 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।  ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *