• Sat. Nov 23rd, 2024

ਅੱਜ ਮੋਗਾ ਚ 7 ਨਵੇ ਕਰੋਨਾਂ ਦੇ ਮਾਮਲੇ ਆਏ ਸਾਹਮਣੇ

ByJagraj Gill

Oct 14, 2020
ਜਾਂਚ ਲਈ ਭੇਜੇ ਕੁੱਲ 53339 ਕਰੋਨਾ ਸੈਂਪਲਾਂ ਵਿੱਚੋਂ 40794 ਦੀ ਰਿਪੋਰਟ ਆਈ ਨੇਗੇਟਿਵ

ਮੋਗਾ 14 ਅਕਤੂਬਰ

/ਜਗਰਾਜ ਸਿੰਘ ਗਿੱਲ-ਮਨਪ੍ਰੀਤ ਮੋਗਾ/ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 7 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਰਾਂ ਦੱਸਿਆ ਕਿ ਇਸ ਨਾਲ ਹੀ ਅੱਜ 4 ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਨੇ ਕਰੋਨਾ ਉੱਪਰ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਸਿਹਤ ਵਿਭਾਗ ਨੇ ਉਨ੍ਹਾਂ ਨੂੰ ਅੱਜ ਡਿਸਚਾਰਜ ਕਰ ਦਿੱਤਾ ਗਿਆ ਹੈ।  ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 165 ਹੋ ਗਈ ਹੈ ਜਿੰਨਾਂ ਵਿੱਚੋ 131 ਕੇਸਾਂ ਨੂੰ ਹੋਮ ਆਈਸੋਲੇਸਟ, 2 ਕੇਸਾਂ ਨੂੰ ਲੈਵਲ 1 ਅਤੇ 23 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 53339 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 40794 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 358 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 461 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨਾਂ ਕਿਹਾ ਕਿ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।

ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਸਾਡੇ ਯੂ ਟਿਊਬ ਚੈਨਲ https://www.youtube.com/channel/UC1AvrXeBXz1gWhTZDNoZmEw

ਨੂੰ ਸਸਕਰਾਇਬ ਜ਼ਰੂਰ ਕਰੋ ਜੀ ਧੰਨਵਾਦ

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *