ਕੋਟ ਈਸੇ ਖਾਂ 24 ਸਤੰਬਰ ( ਜਗਰਾਜ ਸਿੰਘ ਗਿੱਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਬਲਖੰਡੀ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਬਿੱਲਾਂ ਅਤੇ ਆਰਡੀਨੈਂਸਾਂ ਦੇ ਵਿਰੋਧ ‘ਚ ਹਰ ਵਰਗ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਕਿਸਾਨ ਦੇਸ਼ ਦੇ ਅੰਨਦਾਤਾ ਅਤੇ ਰੀੜ ਦੀ ਹੱਡੀ ਹਨ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਜੋ ਕਿਸਾਨ ਮਾਰੂ ਆਰਡੀਨੈਂਸ ਲਿਆਂਦਾ ਹੈ ਆਮ ਆਦਮੀ ਪਾਰਟੀ ਉਸ ਦਾ ਪੁਰਜ਼ੋਰ ਵਿਰੋਧ ਕਰਦੀ ਹੈ। ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਜੋ ਵੀ ਸੰਘਰਸ਼ ਵਿੱਢਿਆ ਜਾਵੇਗਾ ਆਮ ਆਦਮੀ ਪਾਰਟੀ ਉਸ ਸੰਘਰਸ਼ ‘ਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਕਿਸਾਨਾਂ ਉੱਪਰ ਧੱਕੇ ਨਾਲ ਆਰਡੀਨੈਂਸ ਥੋਪ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਕੇਂਦਰ ਦੀ ਮੋਦੀ ਸਰਕਾਰ ਅਤੇ ਪੂਰੀ ਭਾਜਪਾ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।